ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸਾਂ ਕੀਤੀਆਂ ਰਵਾਨਾ
ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸਾਂ ਕੀਤੀਆਂ ਰਵਾਨਾ
Publish Date: Sun, 22 Feb 2026 06:11 PM (IST)
Updated Date: Mon, 23 Feb 2026 04:10 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਦਰਸ਼ਨ ਦੀਦਾਰੇ ਕਰਨ ਲਈ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ’ਚ ਮਨਿੰਦਰਪਾਲ ਸਿੰਘ ਗੁੰਬਰ ਜਨਰਲ ਸਕੱਤਰ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਤੇ ਹਰਬੰਸ ਸਿੰਘ ਧੂਪੜ ਦੀ ਅਗਵਾਈ ਹੇਠ ਸੰਗਤ ਦਾ ਜਥਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਨੇ ਰਵਾਨਾ ਕੀਤਾ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤ ਨਤਮਸਤਕ ਹੋਈ ਤੇ ਸ਼ਰਧਾ ਨਾਲ ਦਰਸ਼ਨ ਦੀਦਾਰੇ ਕੀਤੇ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਯਾਤਰਾ ਦੌਰਾਨ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਦੀਆਂ ਬੀਬੀਆਂ ਵੱਲੋਂ ਸ਼ਬਦ ਗੁਰਬਾਣੀ ਦਾ ਕੀਰਤਨ ਕਰਦਿਆਂ ਸੰਗਤ ਨੂੰ ਨਿਹਾਲ ਕੀਤਾ। ਯਾਤਰਾ ਸਬੰਧੀ ਅਗਲਾ ਜੱਥਾ ਸ੍ਰੀ ਪਾਉਂਟਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਜਲਦੀ ਲੈ ਕੇ ਲਿਜਾਇਆ ਜਾਵੇਗਾ। ਜਥੇ ’ਚ ਮਨਿੰਦਰਪਾਲ ਸਿੰਘ ਗੁੰਬਰ, ਸੁਰਿੰਦਰ ਸਿੰਘ ਬਿੱਟੂ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਹੁੰਝਣ, ਹਰਬੰਸ ਸਿੰਘ, ਪੂਰਨ ਸਿੰਘ, ਅਵਤਾਰ ਸਿੰਘ ਸੈਂਹਬੀ, ਭੁਪਿੰਦਰ ਸਿੰਘ, ਦੀਪਕ ਕੁਮਾਰ, ਹਰਜਿੰਦਰ ਪਾਲ ਕੌਰ ਗੁੰਬਰ, ਰਾਜਵੰਤ ਕੌਰ ਰੱਜੀ, ਤਜਿੰਦਰ ਕੌਰ ਲਾਡੀ, ਬਲਜੀਤ ਕੌਰ, ਸ਼ਸ਼ੀ ਕਾਲੜਾ, ਰਤਨ ਕੌਰ ਯੂਕੇ, ਅਜੀਤ ਕੌਰ ਮਲਹੋਤਰਾ, ਮਨਪ੍ਰੀਤ ਕੌਰ ਆਦਿ ਸ਼ਾਮਲ ਸਨ।