- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰੋਬਾਰੀ ਗੌਰਵ ਢੀਂਗਰਾ (ਮੋਨੂੰ ਢੀਂਗਰਾ) ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਉੱਘੇ ਬਿਜਨੈਸਮੈਨ ਗੌਰਵ ਢੀਂਗਰਾ (ਮੋਨੂੰ ਢੀਂਗਰਾ) ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਗੌਰਵ ਢੀਂਗਰਾ (ਮੋਨੂੰ ਢੀਂਗਰਾ) ਨੇ ਦੱਸਿਆ ਕਿ ਮੈਂ ਮਾਰਕੀਟ ਕਮੇਟੀ ਫਿਲੌਰ ਦੇ ਚੈਅਰਮੈਨ ਸ ਸ਼ੁਖਦੀਪ ਸਿੰਘ ਅੱਪਰਾ ਤੇ ਗੁਰਦੀਪ ਸਿੰਘ ਕਾਲਾ ਲਵਲੀ ਦੀ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਆਪ ਵਿੱਚ ਪਰਿਵਾਰ ਤੇ ਸਾਥੀਆਂ ਸਮੇਤ ਸ਼ਾਮਲ ਹੋਇਆ ਹਾਂ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਤੇ ਮਾਰਕੀਟ ਕਮੇਟੀ ਫਿਲੌਰ ਦੇ ਚੈਅਰਮੈਨ ਸ ਸ਼ੁਖਦੀਪ ਸਿੰਘ ਅੱਪਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫਿਲੌਰ ਅੰਦਰ ਆਪ ਦੀ ਲਹਿਰ ਚੱਲ ਰਹੀ ਹੈ। ਉਨਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬ ਦੇ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਦੁਬਾਰਾ ਆਪ ਦੀ ਸਰਕਾਰ ਦੀ ਨੀਂਹ ਰੱਖਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਵਰਕਰਜ ਵੀ ਹਾਜ਼ਰ ਸਨ।