- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ

-ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ "ਕੌਮੀ ਅੱਖਾਂ ਦਾਨ ਪੰਦਰਵਾੜੇ" ਦੌਰਾਨ ਮਰੀਜ਼ਾਂ ਦੀ ਜਾਂਚ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਸਿਹਤ ਵਿਭਾਗ ਵੱਲੋਂ ਜਿਲ੍ਹੇ ’ਚ 25 ਅਗਸਤ ਤੋਂ 8 ਸਤੰਬਰ ਤੱਕ 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ.ਰਜੇਸ਼ ਗਰਗ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਆਈ ਮੋਬਾਈਲ ਯੂਨਿਟ, ਸਿਵਲ ਹਸਪਤਾਲ ਜਲੰਧਰ ਦੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ ਤੇ ਖੁਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ, ਐੱਸਐੱਮਓ ਆਈ ਮੋਬਾਈਲ ਯੂਨਿਟ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਰਵਿੰਦਰ ਜੱਸਲ, ਸਟਾਫ ਨਰਸ ਅਮਰਜੀਤ ਕੌਰ ਹਾਜ਼ਰ ਸਨ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਨ ਵਿਅਕਤੀ ਦੀ ਜ਼ਿੰਦਗੀ ਨੂੰ ਰੋਸ਼ਨ ਕੀਤਾ ਜਾ ਸਕਦਾ ਹੈ। ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ ਹਨ, ਇਸ ਲਈ ਇਨ੍ਹਾਂ ਦੀ ਜਾਂਚ ਹਰ ਛੇ ਮਹੀਨੇ ਬਾਅਦ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। ਡਾ. ਗੁਰਪ੍ਰੀਤ ਕੌਰ ਐੱਸਐੱਮਓ ਆਈ ਮੋਬਾਈਲ ਯੂਨਿਟ ਨੇ ਕਿਹਾ ਕਿ ਮੌਤ ਤੋਂ ਬਾਅਦ 4 ਤੋਂ 6 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਪੰਦਰਵਾੜੇ ਦੌਰਾਨ ਵੱਖ-ਵੱਖ ਸਿਹਤ ਸੰਸਥਾਵਾਂ ’ਚ ਜਾਗਰੂਕਤਾ ਸੈਮੀਨਾਰ ਕਰਕੇ ਲੋਕਾਂ ਨੂੰ ਅੱਖਾਂ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਤੇ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।