ਏਅਰਪੋਰਟ ਦਾ ਨਾਂ ਬਦਲ ਕੇ ਵਧਾਇਆ ਮਾਣ : ਵਿਰਦੀ
ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨਾਲ ਜੋੜ ਕੇ ਪੰਜਾਬੀਆਂ ਦਾ ਮਾਣ ਵਧਾਇਆ : ਵਿਰਦੀ
Publish Date: Sat, 07 Feb 2026 07:01 PM (IST)
Updated Date: Sat, 07 Feb 2026 07:02 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਰੱਖ ਕੇ ਸੰਗਤਾਂ ਸਮੇਤ ਪੂਰੇ ਪੰਜਾਬ ਦਾ ਮਾਣ ਵਧਾਇਆ ਗਿਆ ਹੈ। ਇਹ ਸ਼ਬਦ ਭਾਜਪਾ ਆਗੂ ਰਾਮ ਰਾਜ ਵਿਰਦੀ ਨੇ ਕਹੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਾ ਸੰਗਤਾਂ ਲਈ ਮਾਣ ਦੀ ਗੱਲ ਹੈ। ਇਸ ਮੌਕੇ ਸੰਗਤਾਂ ਵੱਲੋਂ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਮ ਰਾਜ ਵਿਰਦੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ, ਸ਼ਹੀਦੀ ਦਿਵਸ ਤੇ ਧਾਰਮਿਕ ਤਿਉਹਾਰ ਸਾਨੂੰ ਰਲ–ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਮਾਜ ’ਚ ਭਾਈਚਾਰਕ ਸਾਂਝ ਤੇ ਸਦਭਾਵਨਾ ਹੋਰ ਮਜ਼ਬੂਤ ਹੋ ਸਕੇ।