- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈਡੀ ਦੀ ਕਾਰਵਾਈ ਦੇ ਵਿਰੋਧ ’ਚ ਪ੍ਰਦਰਸ਼ਨ ਕਰਕੇ ‘ਆਪ’ ਪਾਰਟੀ ਨੇ ਮੁੜ ਖੋਲ੍ਹਿਆ ਆਪਣਾ ਦੋਹਰਾ ਚਿਹਰਾ : ਯਜਿਤ ਹੁਰੀਆ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ, ਪੰਜਾਬ ਪ੍ਰਦੇਸ਼ ਦੇ ਸਾਬਕਾ ਮਹਾਮੰਤਰੀ ਯਜਿਤ ਹੁਰੀਆ ਨੇ ਗਮਾਡਾ ਦਫ਼ਤਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀ ਦੀ ਕਾਰਵਾਈ ਦਾ ਵਿਰੋਧ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਖਰ ਉਸਨੂੰ ਜਾਂਚ ਤੋਂ ਇੰਨੀ ਪਰੇਸ਼ਾਨੀ ਕਿਉਂ ਹੋ ਰਹੀ ਹੈ। ਕਿਸੇ ਵੀ ਮਾਮਲੇ ਵਿੱਚ ਜਾਂਚ ਕਾਨੂੰਨ ਅਨੁਸਾਰ ਹੁੰਦੀ ਹੈ ਅਤੇ ਜਾਂਚ ਏਜੰਸੀਆਂ ਨੂੰ ਆਪਣਾ ਕੰਮ ਸੁਤੰਤਰ ਤੌਰ ’ਤੇ ਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਵੱਲੋਂ ਈਡੀ ਦੀ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ ਕਰਨਾ ਜਨਤਾ ਦੇ ਸਾਹਮਣੇ ਕਈ ਸਵਾਲ ਖੜ੍ਹੇ ਕਰਦਾ ਹੈ। ਜੇਕਰ ਸਭ ਕੁਝ ਨਿਯਮਾਂ ਅਨੁਸਾਰ ਹੈ ਤਾਂ ਜਾਂਚ ਦਾ ਸਾਹਮਣਾ ਕਰਨ ਵਿੱਚ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੋਣੀ ਚਾਹੀਦੀ। ਪੰਜਾਬ ਦੀ ਜਨਤਾ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਖ਼ਿਲਾਫ਼ ਕਾਰਵਾਈ ਚਾਹੁੰਦੀ ਹੈ। ‘ਆਪ’ ਸਰਕਾਰ ਨੂੰ ਸਿਆਸੀ ਡਰਾਮੇ ਅਤੇ ਪ੍ਰਦਰਸ਼ਨ ਦੀ ਰਾਜਨੀਤੀ ਕਰਨ ਦੀ ਬਜਾਏ ਪਾਰਦਰਸ਼ਤਾ ਨਾਲ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਕਾਨੂੰਨ ਆਪਣਾ ਕੰਮ ਕਰੇਗਾ ਅਤੇ ਕਿਸੇ ਵੀ ਜਾਂਚ ਨੂੰ ਸਿਆਸੀ ਦਬਾਅ ਰਾਹੀਂ ਪ੍ਰਭਾਵਿਤ ਨਹੀਂ ਕੀਤਾ ਜਾਣਾ ਚਾਹੀਦਾ।