- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀ-ਪਾਈਟ ਕੈਂਪ ’ਚ ਦਿੱਤੀ ਜਾ ਰਹੀ ਮੁਫ਼ਤ ਫਿਜੀਕਲ ਤੇ ਲਿਖਤੀ ਪੇਪਰ ਦੀ ਟਰੇਨਿੰਗ- ਕੈਪਟਨ ਅਜੀਤ ਸਿੰਘ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਜਲੰਧਰ, ਹੁਸਿਆਰਪੁਰ, ਤਰਨਤਾਰਨ ਤੇ ਕਪੂਰਥਲਾ ਦੇ ਜਿਨ੍ਹਾਂ ਨੌਜਵਾਨਾਂ ਦਾ ਆਰਮੀ ਅਗਨੀਵੀਰ ਦਾ ਲਿਖਤੀ ਟੈਸਟ ਪਾਸ ਹੋ ਗਿਆ ਹੈ, ਉਹ ਫਿਜੀਕਲ ਟ੍ਰੇਨਿੰਗ ਵਾਸਤੇ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਨਾਲ ਜਲਦੀ ਤੋਂ ਜਲਦੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਨੌਜਵਾਨਾਂ ਨੂੰ ਭਰਤੀ ਦੇ ਅਨੁਸਾਰ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪੈਰਾਮਿਲਟਰੀ ਫੋਰਸ ਜਿਵੇਂ ਬੀਐੱਸਐੱਫ, ਸੀਆਰਪੀਐੱਫ, ਆਈਟੀਬੀਪੀ, ਪੰਜਾਬ ਪੁਲਿਸ ਦੀ ਫਿਜੀਕਲ ਦੀ ਤਿਆਰੀ ਕਰਨ ਵਾਲੇ ਅਤੇ ਪੀਐੱਸਐੱਸਐੱਸਬੀ ਦੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕ ਵੀ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਸਵੇਰੇ ਅਤੇ ਸ਼ਾਮ ਫਿਜੀਕਲ ਟ੍ਰੇਨਿੰਗ ਕਰਵਾਈ ਜਾਵੇਗੀ ਤੇ ਕੈਂਪ ਵਿਖੇ ਨੌਜਵਾਨਾਂ ਵਾਸਤੇ ਜਿੰਮ, ਖੇਡਾਂ ਦਾ ਖਾਸ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲੈਣ ਲਈ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਟ੍ਰੇਨਿੰਗ ਤੋਂ ਇਲਾਵਾ ਪੜ੍ਹਾਈ, ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 83601-63527 ਤੇ 69002-00733 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਥੇਹ ਕਾਂਜਲਾ ਨੇੜੇ ਮਾਡਰਨ ਜੇਲ੍ਹ ਕਪੂਰਥਲਾ ਵਿਖੇ ਆ ਕੇ ਟ੍ਰੇਨਿੰਗ ਦਾ ਲਾਭ ਲੈਣ ਦਾ ਸੱਦਾ ਦਿੱਤਾ।