ਕੈਬਨਿਟ ਮੰਤਰੀ ਨੇ ਕੇਜਰੀਵਾਲ ਨੂੰ ਬਰੀ ਹੋਣ ’ਤੇ ਦਿੱਤੀਆਂ ਵਧਾਈਆਂ
ਕੈਬਨਿਟ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਬਰੀ ਹੋਣ ’ਤੇ ਦਿੱਤੀਆਂ ਵਧਾਈਆਂ
Publish Date: Sun, 01 Mar 2026 08:29 PM (IST)
Updated Date: Mon, 02 Mar 2026 04:14 AM (IST)

ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਆਬਕਾਰੀ ਮਾਮਲੇ ’ਚ ਬਰੀ ਹੋਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਭੇਟ ਕਰਕੇ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਸੱਚਾਈ ਤੇ ਇਨਸਾਫ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾਂ ਸਾਫ਼-ਸੁਥਰੀ ਤੇ ਪਾਰਦਰਸ਼ੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ। ਅਦਾਲਤੀ ਫੈਸਲੇ ਨਾਲ ਸਾਬਤ ਹੋ ਗਿਆ ਹੈ ਕਿ ਸੱਚ ਨੂੰ ਲੰਮਾ ਸਮਾਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸੇਵਾ ਤੇ ਵਿਕਾਸ ਦੀ ਰਾਜਨੀਤੀ ’ਚ ਵਿਸ਼ਵਾਸ ਰੱਖਦੀ ਹੈ। ਵਿਰੋਧੀਆਂ ਵੱਲੋਂ ਲਗਾਏ ਗਏ ਇਲਜ਼ਾਮਾਂ ਦੇ ਬਾਵਜੂਦ ਪਾਰਟੀ ਨੇ ਲੋਕ ਹਿਤਾਂ ਲਈ ਲਗਾਤਾਰ ਕੰਮ ਕੀਤਾ ਹੈ। ਇਸ ਫੈਸਲੇ ਨਾਲ ਪਾਰਟੀ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ ਹੈ ਤੇ ਉਹ ਦੋਗੁਣੀ ਤਾਕਤ ਨਾਲ ਲੋਕ ਸੇਵਾ ’ਚ ਜੁੱਟਣਗੇ। ਇਸ ਮੌਕੇ ਪਾਰਟੀ ਦੇ ਕਈ ਆਗੂ ਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਇਕ-ਦੂਜੇ ਨੂੰ ਮਿੱਠਾਈ ਖਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਸਮਾਗਮ ਦਾ ਮਾਹੌਲ ਖੁਸ਼ੀ ਤੇ ਉਤਸ਼ਾਹ ਨਾਲ ਭਰਪੂਰ ਰਿਹਾ। ਮਹਿੰਦਰ ਭਗਤ ਨੇ ਕਿਹਾ ਕਿ ਪਾਰਟੀ ਭਵਿੱਖ ’ਚ ਵੀ ਲੋਕ ਹਿਤ ਦੇ ਮੁੱਦਿਆਂ ਨੂੰ ਪਹਿਲ ਦੇ ਕੇ ਵਿਕਾਸ ਦੇ ਰਸਤੇ ’ਤੇ ਅੱਗੇ ਵਧਦੀ ਰਹੇਗੀ।