ਪ੍ਰਿ. ਡਾ. ਜਗਰੂਪ ਸਿੰਘ ਸਨਮਾਨਿਤ
ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ’ਤੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੂੰ ਕੀਤਾ ਸਨਮਾਨਿਤ
Publish Date: Tue, 27 Jan 2026 06:58 PM (IST)
Updated Date: Tue, 27 Jan 2026 07:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮੇਹਰਚੰਦ ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੁੰ ਕੈਬਨਿਟ ਮੰਤਰੀ ਬਰਿੰਦਰ ਗੋਇਲ , ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਤਕਨੀਕੀ ਸਿੱਖਿਆ ਦੇ ਖੇਤਰ ’ਚ ਅਹਿਮ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਹ ਪ੍ਰਾਪਤੀਆਂ ਹਾਸਲ ਕਰਨ ਵਾਲਾ ਮੇਹਰਚੰਦ ਪੋਲੀਟੈਕਨਿਕ ਕਾਲਜ ਪੰਜਾਬ ਦਾ ਇੱਕੋ-ਇਕ ਬਹੁਤਕਨੀਕੀ ਕਾਲਜ ਹੈ। ਕਾਲਜ ਦੇ ਸਟਾਫ ਤੇ ਵਿਦਿਆਰਥੀਆਂ ਵੱਲੋਂ ਡਾ. ਜਗਰੂਪ ਸਿੰਘ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਗਈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਇਸ ਸਨਮਾਨ ਦਾ ਸਿਹਰਾ ਡੀਏਵੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਪੂਨਮ ਸੂਰੀ, ਡੀਏਵੀ ਆਫਿਸ ਆਹੁਦੇਦਾਰਾਂ, ਲੋਕਲ ਮੈਨੇਜਮੈਂਟ ਕਮੇਟੀ, ਸਟਾਫ, ਅਲੁਮਨੀ ਤੇ ਵਿਦਿਆਰਥੀਆਂ ਨੂੰ ਜਾਂਦਾ ਹੈ।