ਕੈਬਨਿਟ ਮੰਤਰੀ ਨੇ ਸੀਵਰੇਜ ਕੰਮਾਂ ਦੀ ਸ਼ੁਰੂਆਤ ਕਰਵਾਈ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 44 ’ਚ 15 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਕੰਮਾਂ ਦੀ ਸ਼ੁਰੂਆਤ ਕਰਵਾਈ
Publish Date: Thu, 03 Sep 2026 09:21 PM (IST)
Updated Date: Thu, 03 Sep 2026 09:22 PM (IST)
-ਸਿਲਵਰ ਓਕ ਇਲਾਕੇ ਦੇ ਵਸਨੀਕਾਂ ਨੂੰ ਮਿਲੇਗੀ ਬਿਹਤਰ ਸਹੂਲਤ -ਕਿਹਾ ਵਿਕਾਸ ਮੁਖੀ ਏਜੰਡੇ ‘ਤੇ ਕੰਮ ਕਰ ਰਹੀ ਪੰਜਾਬ ਸਰਕਾਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 44 ਅਧੀਨ ਆਉਂਦੇ ਸਿਲਵਰ ਓਕ ਇਲਾਕੇ ’ਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੀਵਰੇਜ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਏਜੰਡੇ ’ਤੇ ਕੰਮ ਕਰਦੇ ਹੋਏ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਨਿਰਧਾਰਿਤ ਸਮੇਂ ਦੇ ਅੰਦਰ ਤੇ ਤੈਅ ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਵਾਰਡ ਦੇ ਕੌਂਸਲਰ ਰਾਜ ਕੁਮਾਰ ਰਾਜੂ ਤੇ ਇਲਾਕੇ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਦਾ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਪ੍ਰਗਟ ਕੀਤਾ ਗਿਆ।