ਕੈਬਨਿਟ ਮੰਤਰੀ ਭਗਤ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Publish Date: Fri, 01 May 2026 08:17 PM (IST)
Updated Date: Fri, 01 May 2026 08:20 PM (IST)

-ਕਿਹਾ, ਜਨਤਾ ਦਰਬਾਰ ਲੋਕਾਂ ਤੇ ਪ੍ਰਸ਼ਾਸਨ ਵਿਚਾਲੇ ਸਿੱਧਾ ਰਾਬਤਾ ਕਾਇਮ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਸ਼ੁੱਕਰਵਾਰ ਨੂੰ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੈਨਾਨੀ ਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਆਪਣੇ ਨਿਵਾਸ ’ਚ ਜਨਤਾ ਦਰਬਾਰ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਮੰਗਾਂ ਲੈ ਕੇ ਪੁੱਜੇ ਸਨ। ਮੰਤਰੀ ਮਹਿੰਦਰ ਭਗਤ ਨੇ ਸਮੱਸਿਆਵਾਂ ਲੈ ਕੇ ਆਏ ਲੋਕਾਂ ਨਾਲ ਵਿਅਕਤੀਗਤ ਤੌਰ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇ। ਕਈ ਮਾਮਲਿਆਂ ਵਿੱਚ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹੱਲ ਕਰਨ ਦੇ ਆਦੇਸ਼ ਜਾਰੀ ਕੀਤੇ। ਜਨਤਾ ਦਰਬਾਰ ਵਿੱਚ ਮੁੱਖ ਤੌਰ ’ਤੇ ਪਾਣੀ, ਸੀਵਰੇਜ, ਸੜਕ ਮੁਰੰਮਤ, ਬਿਜਲੀ ਅਤੇ ਹੋਰ ਸਥਾਨਕ ਸੁਵਿਧਾਵਾਂ ਨਾਲ ਸੰਬੰਧਿਤ ਸਮੱਸਿਆਵਾਂ ਸਾਹਮਣੇ ਆਈਆਂ। ਮੰਤਰੀ ਭਗਤ ਨੇ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਨਤਾ ਦਰਬਾਰ ਲੋਕਾਂ ਅਤੇ ਪ੍ਰਸ਼ਾਸਨ ’ਚ ਸਿੱਧਾ ਰਾਬਤਾ ਕਾਇਮ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ, ਜਿਸ ਨਾਲ ਸਮੱਸਿਆਵਾਂ ਦਾ ਤੁਰੰਤ ਹੱਲ ਸੰਭਵ ਹੋ ਜਾਂਦਾ ਹੈ। ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਫੀਲਡ ਵਿੱਚ ਜਾ ਕੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਉਨ੍ਹਾਂ ਦਾ ਸਥਾਈ ਹੱਲ ਯਕੀਨੀ ਬਣਾਉਣ। ਇਸ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਨਿਬੇੜਾ ਕੀਤਾ ਅਤੇ ਬਾਕੀ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਭਗਤ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਨਤਾ ਦਰਬਾਰ ਨਿਯਮਿਤ ਤੌਰ ’ਤੇ ਲਾਏ ਜਾਣਗੇ।