ਕੈਬਨਿਟ ਮੰਤਰੀ ਭਗਤ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ
ਕੈਬਿਨੇਟ ਮੰਤਰੀ ਮਹਿੰਦਰ ਭਗਤ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ
Publish Date: Sat, 13 Dec 2025 08:08 PM (IST)
Updated Date: Sat, 13 Dec 2025 08:09 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਬਸਤੀ ਦਾਨਿਸ਼ਮੰਦਾ ਦੇ ਲਸੂੜੀ ਮੁਹੱਲੇ ’ਚ 17 ਸਾਲਾ ਨੌਜਵਾਨ ਵਿਕਾਸ ਅੰਗੁਰਾਲ ਦੀ ਉਸਦੇ ਹੀ ਦੋਸਤਾਂ ਵੱਲੋਂ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ ’ਚ ਸ਼ਨਿਚਰਵਾਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਕਤਲਕਾਂਡ ਦੀ ਜਾਣਕਾਰੀ ਮਿਲੀ, ਉਹ ਬਹੁਤ ਦੁਖੀ ਹੋ ਗਏ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਮੁਲਜ਼ਮ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ। ਭਗਤ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਤੇ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਦੀ ਨਿਰਪੱਖ ਤੇ ਤੇਜ਼ ਜਾਂਚ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਐਡਵੋਕੇਟ ਸੰਦੀਪ ਕੁਮਾਰ ਵਰਮਾ, ਸੁਭਾਸ਼ ਗੋਰੀਆ, ਕਮਲ ਲੋਚ, ਕਾਲਾ ਪ੍ਰਧਾਨ, ਸ਼ਿਵ ਕਮਲ, ਵਿਜੇ ਮਿੰਟੂ, ਪੰਕਜ ਵਰਮਾ ਵੀ ਮੌਜੂਦ ਸਨ, ਸਭ ਨੇ ਇਸ ਦਰਦਨਾਕ ਘਟਨਾ ’ਤੇ ਗਹਿਰਾ ਸ਼ੋਕ ਪ੍ਰਗਟ ਕੀਤਾ।