ਕੈਬਨਿਟ ਮੰਤਰੀ ਭਗਤ ਵੱਲੋਂ ਨਵੀਂ ਦਾਣਾ ਮੰਡੀ ਦੇ ਪਹੁੰਚ ਮਾਰਗ ਦਾ ਉਦਘਾਟਨ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਵੀਂ ਦਾਣਾ ਮੰਡੀ ਦੀ ਅਪਰੋਚ ਰੋਡ ਦਾ ਉਦਘਾਟਨ
Publish Date: Wed, 25 Mar 2026 08:47 PM (IST)
Updated Date: Wed, 25 Mar 2026 08:50 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਬੁੱਧਵਾਰ ਸਥਾਨਕ ਨਵੀਂ ਦਾਣਾ ਮੰਡੀ ਦੇ ਪਹੁੰਚ ਮਾਰਗ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 600 ਫੁੱਟ ਲੰਮੀ ਤੇ 20 ਫੁੱਟ ਚੌੜੀ ਇਸ ਪਹੁੰਚ ਮਾਰਗ ’ਤੇ 14.97 ਲੱਖ ਰੁਪਏ ਦਾ ਖਰਚਾ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਬਣਨ ਨਾਲ ਜਿਥੇ ਮੰਡੀ ਦੇ ਆੜ੍ਹਤੀਆਂ ਤੇ ਦੁਕਾਨਦਾਰਾਂ ਦੀ ਮੰਗ ਪੂਰੀ ਹੋਈ ਹੈ ਉਥੇ ਆਉਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਲੈ ਕੇ ਆਉਣ ’ਚ ਸੌਖ ਹੋਵੇਗੀ। ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਤੇ ਵਪਾਰੀਆਂ ਨੂੰ ਲੁੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਤੇ ਆਉਣ ਵਾਲੇ ਦਿਨਾਂ ’ਚ ਹੋਰ ਵੀ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ‘ਆਪ’ ਆਗੂ ਦਿਨੇਸ਼ ਢੱਲ, ਚੇਅਰਮੈਨ ਮਾਰਕੀਟ ਕਮੇਟੀ ਗੁਰਪਾਲ ਸਿੰਘ ਮਾਂਗੇਕੀ, ਸਕੱਤਰ ਮਾਰਕੀਟ ਕਮੇਟੀ ਜਲੰਧਰ ਸ਼ਹਿਰ ਰੁਪਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਐਕਸੀਅਨ ਪੰਜਾਬ ਮੰਡੀ ਬੋਰਡ ਮਨਦੀਪ ਸਿੰਘ, ਐੱਸਡੀਓ ਅਵਤਾਰ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।