- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਜੀਜਾ ਮੋਹਨ ਲਾਲ ਭਗਤ ਦਾ ਦੇਹਾਤ, ਅੱਜ ਹੋਵੇਗਾ ਅੰਤਿਮ ਸੰਸਕਾਰ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋੰ ਅਜੇ ਪਰਿਵਾਰ ਤੜਕਸਾਰ ਹੋਈ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੇ ਦੇਹਾਂਤ ਦੇ ਡੂੰਘੇ ਸਦਮੇ ਵਿੱਚੋਂ ਉੱਬਰ ਵੀ ਨਹੀਂ ਸਕਿਆ ਸੀ ਕਿ ਬਾਅਦ ਦੁਪਹਿਰ ਜੀਜਾ ਮੋਹਨ ਲਾਲ ਭਗਤ ਦੀ ਵੀ ਮੌਤ ਹੋ ਗਈ। ਇੱਕੋ ਦਿਨ ਪਰਿਵਾਰ ਦੇ ਦੋ ਜੀਆਂ ਦੇ ਅਚਾਨਕ ਵਿਛੋੜੇ ਨਾਲ ਪੂਰੇ ਇਲਾਕੇ ਅਤੇ ਸ਼ੁਭ ਚਿੰਤਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਬਾਅਦ ਦੁਪਹਿਰ ਕੀਤਾ ਜਾਵੇਗਾ।
---
ਬ੍ਰੇਨ ਹੈਮਰੇਜ ਕਾਰਨ ਕੋਮਾ ’ਚ ਸਨ ਮੋਹਨ ਲਾਲ ਭਗਤ
ਦੱਸਿਆ ਜਾ ਰਿਹਾ ਹੈ ਕਿ ਮੋਹਨ ਲਾਲ ਭਗਤ ਪਿਛਲੇ 15 ਦਿਨਾਂ ਤੋਂ ਗੰਭੀਰ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਸੀ ਅਤੇ ਉਹ ਕੋਮਾ ’ਚ ਚਲੇ ਗਏ ਸਨ। ਅੱਜ ਇਲਾਜ ਦੌਰਾਨ ਉਨ੍ਹਾਂ ਨੇ ਅੰਤਿਮ ਸਾਹ ਲਏ। ਜ਼ਿਕਰਯੋਗ ਹੈ ਕਿ ਮੋਹਨ ਲਾਲ ਭਗਤ ਸਿੰਚਾਈ ਵਿਭਾਗ ਤੋਂ ਸੇਵਾਮੁਕਤ ਹੋਏ ਸਨ। ਇਸ ਦੁਖਦਾਈ ਘਟਨਾ ਦਾ ਪਤਾ ਲੱਗਦਿਆਂ ਹੀ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਭਗਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ।