ਕੈਬਨਿਟ ਮੰਤਰੀ ਵੱਲੋਂ ਲੜਕੀਆਂ ਦੇ ਸਕੂਲ ਦਾ ਅਚਾਨਕ ਦੌਰਾ
ਕੈਬਿਨੇਟ ਮੰਤਰੀ ਵੱਲੋਂ ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਮਰਾਟ ਸਕੂਲ, ਭਾਰਗੋ ਨਗਰ ਦਾ ਅਚਾਨਕ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Wed, 13 May 2026 06:34 PM (IST)
Updated Date: Wed, 13 May 2026 06:36 PM (IST)

ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ’ਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਮੰਗਲਵਾਰ ਨੂੰ ਅਚਾਨਕ ਗੌਰਮਿੰਟ ਗਰਲਜ਼ ਸੀਨੀਅਰ ਸੈਕਡਰੀ ਸਮਾਰਟ ਸਕੂਲ ਭਾਰਗੋ ਕੈਂਪ ’ਚ ਪੁੱਜ ਕੇ ਸਕੂਲ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਕੂਲ ਦੀ ਇਮਾਰਤ, ਕਲਾਸ ਰੂਮਾਂ, ਸਫਾਈ ਪ੍ਰਬੰਧਾਂ ਅਤੇ ਵਿਦਿਆਰਥਣਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਚੈਕਿੰਗ ਦੌਰਾਨ ਜਿੱਥੇ ਵੀ ਕੋਈ ਕਮੀ ਨਜ਼ਰ ਆਈ, ਉੱਥੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਸੁਧਾਰ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਸਕੂਲ ਨੂੰ ਹੋਰ ਵਧੀਆ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਾਲ-ਨਾਲ ਆਧੁਨਿਕ ਅਤੇ ਸੁਵਿਧਾਜਨਕ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਬੱਚੇ ਨੂੰ ਚੰਗੀਆਂ ਸਹੂਲਤਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਮਿਲ ਸਕੇ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਕਿ ਵਿਦਿਆਰਥਣਾਂ ਦੀ ਪੜ੍ਹਾਈ ਤੇ ਸੁਰੱਖਿਆ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਕੂਲ ਸਟਾਫ ਅਤੇ ਅਧਿਆਪਕਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਇਸ ਮੌਕੇ ਪ੍ਰਿੰਸੀਪਲ ਸ਼ਾਮ ਲਾਲ, ਇਲਾਕਾ ਕੌਂਸਲਰ ਰਾਜ ਕੁਮਾਰ ਰਾਜੂ, ਕੌਂਸਲਰ ਪਤੀ ਸੁਦੇਸ਼ ਭਗਤ ਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।