ਕੈਬਨਿਟ ਮੰਤਰੀ ਵੱਲੋਂ ਸੁਸਾਇਟੀ ਨੂੰ 2 ਲੱਖ ਦਾ ਚੈਕ ਭੇਟ
ਕੈਬਿਨੇਟ ਮੰਤਰੀ ਵੱਲੋਂ ਚੈਰਿਟੇਬਲ ਸੋਸਾਇਟੀ ਨੂੰ 2 ਲੱਖ ਰੁਪਏ ਦਾ ਚੈਕ ਭੇਂਟ
Publish Date: Fri, 15 May 2026 07:35 PM (IST)
Updated Date: Fri, 15 May 2026 07:36 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਡਾ. ਕੇਐੱਸਜੀ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਸਨਮਾਨ ਸਮਾਗਮ ਤੇ ਮੀਟਿੰਗ ਸਥਾਨਕ ਹੋਟਲ ਵਿੱਚ ਕੀਤੀ ਗਈ। ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਕੈਬਿਨਟ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਮਾਜ ਸੇਵਾ, ਸਿਹਤ ਸੇਵਾਵਾਂ ਤੇ ਲੋਕ ਭਲਾਈ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੁਸਾਇਟੀ ਨੂੰ 2 ਲੱਖ ਰੁਪਏ ਦਾ ਚੈਕ ਭੇਟ ਕਰਦੇ ਹੋਏ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਜ ਸੇਵਾ ਸਭ ਤੋਂ ਵੱਡਾ ਧਰਮ ਹੈ ਤੇ ਅਜਿਹੀਆਂ ਸੰਸਥਾਵਾਂ ਲੋੜਵੰਦ ਲੋਕਾਂ ਦੀ ਮਦਦ ਕਰਕੇ ਮਨੁੱਖਤਾ ਦੀ ਮਿਸਾਲ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਭਵਿੱਖ ’ਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪ੍ਰਧਾਨ ਡਾ. ਐੱਸ.ਪੀ.ਐੱਸ. ਗਰੋਵਰ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਹੋਰ ਮੈਂਬਰ ਵੱਡੀ ਗਿਣਤੀ ’ਚ ਹਾਜ਼ਰ ਸਨ।