ਕੈਬਨਿਟ ਮੰਤਰੀ ਨੇ ਵਿਕਾਸ ਕਾਰਜਾਂ ਲਿਆ ਜਾਇਜ਼ਾ
ਕੈਬਿਨੇਟ ਮੰਤਰੀ ਨੇ ਸਤਿਗੁਰੂ ਕਬੀਰ ਭਵਨ ਤੇ ਬੁੱਢਾ ਮੱਲ ਗਰਾਊਂਡ ’ਚ ਚੱਲ ਰਹੇ ਵਿਕਾਸ ਕਾਰਜਾਂ ਲਿਆ ਜਾਇਜ਼ਾ
Publish Date: Tue, 17 Mar 2026 09:32 PM (IST)
Updated Date: Tue, 17 Mar 2026 09:34 PM (IST)

ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੰਗਲਵਾਰ ਨੂੰ ਸਤਿਗੁਰੂ ਕਬੀਰ ਭਵਨ (120 ਫੁੱਟੀ ਰੋਡ) ਅਤੇ ਬੁੱਢਾ ਮੱਲ ਗਰਾਊਂਡ (ਭਾਰਗੋ ਨਗਰ) ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਦੌਰਾ ਕਰਦਿਆਂ ਅਧਿਕਾਰੀਆਂ ਨਾਲ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕੰਮ ਦੀ ਗੁਣਵੱਤਾ, ਸਮੇਂ ਦੀ ਪਾਬੰਦੀ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੰਤਰੀ ਮਹਿੰਦਰ ਭਗਤ ਨੇ ਸਤਿਗੁਰੂ ਕਬੀਰ ਭਵਨ ਵਿੱਚ ਚੱਲ ਰਹੇ ਨਿਰਮਾਣ ਅਤੇ ਮੁਰੰਮਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਭਵਨ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਦਾ ਕੇਂਦਰ ਹੈ, ਇਸ ਲਈ ਇੱਥੇ ਸਾਰੀਆਂ ਸਹੂਲਤਾਂ ਨੂੰ ਆਧੁਨਿਕ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਭਵਨ ਵਿੱਚ ਸਫਾਈ, ਪੀਣ ਵਾਲੇ ਪਾਣੀ, ਰੋਸ਼ਨੀ ਅਤੇ ਬੈਠਕ ਦੀ ਵਧੀਆ ਵਿਵਸਥਾ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਤੋਂ ਬਾਅਦ ਮੰਤਰੀ ਨੇ ਭਾਰਗੋ ਨਗਰ ਸਥਿਤ ਬੁੱਢਾ ਮੱਲ ਗਰਾਊਂਡ ਦਾ ਦੌਰਾ ਕੀਤਾ, ਜਿੱਥੇ ਖੇਡਾਂ ਅਤੇ ਲੋਕ ਸਹੂਲਤਾਂ ਨੂੰ ਸੁਧਾਰਨ ਲਈ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਨੇ ਕੰਮ ਦੀ ਪ੍ਰਗਤੀ ’ਤੇ ਸੰਤੁਸ਼ਟੀ ਜਤਾਉਂਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਅਜਿਹੀਆਂ ਸਹੂਲਤਾਂ ਦਾ ਵਿਕਾਸ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ। ਮੰਤਰੀ ਭਗਤ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਆਮ ਜਨਤਾ ਨੂੰ ਸਿੱਧਾ ਲਾਭ ਮਿਲੇਗਾ।