
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ

-ਕਿਹਾ, ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ
-ਸੰਗਤਾਂ ਹਰਿਦੁਆਰ-ਰਿਸ਼ੀਕੇਸ, ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਤੇ ਵਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕਰਨਗੀਆਂ ਦਰਸ਼ਨ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ 120 ਫੁੱਟੀ ਰੋਡ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 3 ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਸੰਗਤਾਂ ਦੇ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਯੋਜਨਾਂ ਤਹਿਤ ਪੰਜਾਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਸਨ, ਪਰ ਹੁਣ ਲੋਕਾਂ ਦੀ ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਆਸਥਾ ਤੇ ਸ਼ਰਧਾ ਨੂੰ ਮੁੱਖ ਰੱਖਦਿਆਂ ਇਸ ਯੋਜਨਾਂ ਦੇ ਦਾਇਰੇ ਨੂੰ ਵਧਾਇਆ ਗਿਆ ਹੈ। ਕੈਬਿਨੇਟ ਮੰਤਰੀ ਭਗਤ ਨੇ ਅੱਗੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਦੇ ਇਹਨਾਂ ਨੇਕ ਕਾਰਜਾਂ ਤਹਿਤ ਅੱਜ ਜਲੰਧਰ ਤੋਂ ਹਰਿਦੁਆਰ-ਰਿਸ਼ੀਕੇਸ਼, ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਤੇ ਵਰਿੰਦਾਵਨ ਲਈ ਬੱਸਾਂ ਰਵਾਨਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਬੱਸਾਂ ਰਾਹੀਂ ਸੰਗਤਾਂ ਆਪਣੇ-ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ’ਚ ਦਰਸ਼ਨ ਕਰ ਸਕਣਗੀਆਂ।
ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਸੰਗਤਾਂ ਦੇ ਰਿਹਾਇਸ਼ ਤੇ ਖਾਣੇ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ 4 ਲੱਖ ਤੋਂ ਵੱਧ ਸੰਗਤਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੀਆਂ ਹਨ। ਇਸ ਮੌਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੀਆਂ ਸੰਗਤਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਸੀ ਸੂਬਾ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ ਗਿਆ।