ਡੀਸੀ ਵੱਲੋਂ ਯੂਨੀਅਨ ਦਾ ਕੈਲੰਡਰ ਜਾਰੀ
ਡੀਸੀ ਵੱਲੋਂ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦਾ ਕੈਲੰਡਰ ਜਾਰੀ
Publish Date: Tue, 13 Jan 2026 08:15 PM (IST)
Updated Date: Tue, 13 Jan 2026 08:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮੰਗਲਵਾਰ ਨੂੰ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਤਿਆਰ ਕੀਤਾ ਨਵੇਂ ਸਾਲ 2026 ਦਾ ਕਲੰਡਰ ਰਸਮੀ ਤੌਰ ‘ਤੇ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਉਪਰਾਲੇ ਲਈ ਯੂਨੀਅਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਲੰਡਰ ਨਵੇਂ ਸਾਲ ਦਾ ਪ੍ਰਤੀਕ ਹੋਣ ਦੇ ਨਾਲ-ਨਾਲ ਕਰਮਚਾਰੀਆਂ ਨੂੰ ਸਾਲ ਭਰ ਆਪਣੇ ਫਰਜ਼ਾਂ ਪ੍ਰਤੀ ਪ੍ਰੇਰਿਤ ਵੀ ਕਰਦਾ ਹੈ।
ਡਾ. ਅਗਰਵਾਲ ਨੇ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਡਰਾਈਵਰਾਂ ਅਤੇ ਤਕਨੀਕੀ ਸਟਾਫ਼ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਆਸ ਪ੍ਰਗਟ ਕੀਤੀ ਕਿ ਨਵੇਂ ਸਾਲ ਵਿੱਚ ਵੀ ਸਾਰੇ ਕਰਮਚਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਇਸ ਮੌਕੇ ਪ੍ਰਧਾਨ ਅਵਤਾਰ ਸਿੰਘ, ਉੱਪ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸੁਭਾਸ਼ ਚੰਦਰ, ਮੈਂਬਰ ਦਫਤਰ ਡਿਪਟੀ ਕਮਿਸ਼ਨਰ ਜਲੰਧਰ ਲਖਵੀਰ ਸਿੰਘ, ਮੈਂਬਰ ਕੁਲਦੀਪ ਸਿੰਘ, ਅਸ਼ੋਕ ਕੁਮਾਰ, ਸੁਰੇਸ਼, ਦੀਪਕ ਕੁਮਾਰ, ਸੁਰਜੀਤ ਸਿੰਘ, ਰਜਿੰਦਰ ਸੰਨੀ, ਵਰੂਣ ਥਾਪਰ ਆਦਿ ਮੌਜੂਦ ਸਨ।