ਕਬਜ਼ੇ ਦੀਆਂ ਕੋਸ਼ਿਸ਼ਾਂ ਨਾਕਾਮ ਕਰਨ ਦਾ ਸੱਦਾ ਯਾਦਗਾਰ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ ਕਰਨ ਦਾ ਸੱਦਾ
Publish Date: Thu, 13 Aug 2026 06:52 PM (IST)
Updated Date: Thu, 13 Aug 2026 06:53 PM (IST)
-ਮੁੱਖ ਮੰਤਰੀ ਤੋਂ ਮੰਗਿਆ ਸਮਾਂ, ਪਾਸ਼ ਦਾ ਜਨਮ ਦਿਨ 9 ਸਤੰਬਰ ਨੂੰ ਮਨਾਇਆ ਜਾਵੇਗਾ ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੀਆਂ ਲੋਕ ਜਥੇਬੰਦੀਆਂ, ਲੋਕ ਪੱਖੀ ਸਾਹਿਤਕਾਰਾਂ ਕਲਾਕਾਰਾਂ ਤੇ ਸਾਹਿਤਕ ਸੰਸਥਾਵਾਂ ਨੇ ਪਾਸ਼ ਯਾਦਗਾਰੀ ਕੰਪਲੈਕਸ ਤੇ ਸਰਕਾਰੀ ਸ਼ਹਿ ਨਾਲ ਨਾਜਾਇਜ਼ ਕਬਜ਼ੇ ਦੀਆਂ ਕੋਸ਼ਿਸ਼ਾਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਯਤਨਾਂ ਨੂੰ ਨਾਕਾਮ ਕਰਨ ਦਾ ਸੱਦਾ ਦਿੱਤਾ ਹੈ। ਪਾਸ਼ ਦਾ ਜਨਮ ਦਿਹਾੜਾ ਉਸਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ 9 ਸਤੰਬਰ ਦਿਨੇ 11 ਵਜੇ ਮਨਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇਸ ਅਰਸੇ ਦੌਰਾਨ ਚਲਾਈ ਜਾਣ ਵਾਲੀ ਮੁਹਿੰਮ ਰਾਹੀਂ ਪਾਸ਼ ਦੀ ਯਾਦ ਮਿਟਾਉਣ ਦੀਆਂ ਕੋਸ਼ਿਸ਼ਾਂ ਖਿਲਾਫ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਤੇ ਦਹਾਕਿਆਂ ਤੋਂ ਬਣੇ ਹੋਏ ਇਸ ਯਾਦਗਰੀ ਕੰਪਲੈਕਸ ਨੂੰ ਯਾਦਗਾਰ ਵਜੋਂ ਮਾਨਤਾ ਦੇਣ ਦੀ ਮੰਗ ਲਈ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚਾਈ ਜਾਵੇਗੀ। ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਤੇ ਸਹੀਦੀ ਯਾਦਗਾਰ ਕਮੇਟੀ ਇਲਾਕਾ ਨਕੋਦਰ ਵੱਲੋਂ ਬੁਲਾਈ ਮੀਟਿੰਗ ਚ ਪ੍ਰਗਤੀਸ਼ੀਲ ਲੇਖਕ ਸੰਘ, ਪਲਸ ਮੰਚ, ਤਰਕਸ਼ੀਲ ਸੁਸਾਇਟੀ ਪੰਜਾਬ, ਜਮਹੂਰੀ ਅਧਿਕਾਰ ਸਭਾ ਪੰਜਾਬ, ਅਵਤਾਰ ਸਿੰਘ ਪਾਸ਼ ਮੈਮੋਰੀਅਲ ਟਰੱਸਟ, ਦੇਸ਼ ਭਗਤ ਯਾਦਗਾਰ ਕਮੇਟੀ, ਪੰਜਾਬ ਦੇ ਮੰਨੇ ਪ੍ਰਮੰਨੇ ਬੁੱਧੀਜੀਵੀਆਂ ਤੇ ਜਮਹੂਰੀ ਸ਼ਖ਼ਸੀਅਤਾਂ ਸਮੇਤ ਕਿਰਤੀ ਕਿਸਾਨ ਸਮੂਹ ਮਿਹਨਤਕਸ਼ ਤਬਕਿਆਂ ਦੀਆਂ ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਪਿੰਡ ਤਲਵੰਡੀ ਸਲੇਮ ਚੋਂ ਆਏ ਵੱਡੀ ਗਿਣਤੀ ਲੋਕਾਂ ਦੀ ਸਾਂਝੀ ਮੀਟਿੰਗ, ਪ੍ਰਸਿੱਧ ਬੁੱਧੀਜੀਵੀ ਡਾਕਟਰ ਸਵਰਾਜਬੀਰ, ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਦੇ ਮੈਂਬਰ ਡਾ. ਪਰਮਿੰਦਰ ਸਿੰਘ, ਪਾਸ਼ ਹੰਸਰਾਜ ਸ਼ਹੀਦੀ ਯਾਦਗਾਰ ਕਮੇਟੀ ਦੇ ਕਨਵੀਨਰ ਮੋਹਨ ਸਿੰਘ ਬੱਲ ਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਅੱਜ ਦੀ ਮੀਟਿੰਗ ’ਚ ਦਰਸ਼ਨ ਨਾਹਰ, ਕਸ਼ਮੀਰ ਘੁਗਸ਼ੋਰ, ਝੰਡਾ ਸਿੰਘ ਜੀਠੂਕੇ, ਮਨਜੀਤ ਧਨੇਰ, ਜਗੀਰ ਜੋਸ਼ਨ, ਬੂਟਾ ਸਿੰਘ ਮਹਿਮੂਦਪੁਰ, ਸੁਰਿੰਦਰ ਕੁਮਾਰੀ ਕੌਸ਼ੜ, ਰਣਜੀਤ ਸਿੰਘ ਔਲਖ, ਤੀਰਥ ਸਿੰਘ ਬਾਸੀ ,ਹਰਮੇਸ਼ ਮਾਲੜੀ, ਸੁਰਜੀਤ ਜੱਜ ਤੇ ਹੋਰ ਆਗੂ ਹਾਜ਼ਰ ਸਨ।