‘ਅਨੀਮੀਆ ਮੁਕਤ ਭਾਰਤ’ ਮੁਹਿੰਮ ਤਹਿਤ ਕੈਂਪ ਲਗਾਇਆ
‘ਅਨੀਮੀਆ ਮੁਕਤ ਭਾਰਤ’ ਅਭਿਆਨ ਤਹਿਤ ਕੈਂਪ ਲਗਾਇਆ
Publish Date: Thu, 07 May 2026 07:52 PM (IST)
Updated Date: Thu, 07 May 2026 07:53 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਸੀਐੱਚਸੀ ਬੜਾ ਪਿੰਡ ਵੱਲੋਂ ‘ਅਨੀਮੀਆ ਮੁਕਤ ਭਾਰਤ’ ਮੁਹਿੰਮ ਤਹਿਤ ਜਾਗਰੂਕਤਾ ਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਸੀਐੱਚਓ ਮਨਪ੍ਰੀਤ ਕੌਰ (ਤੂਰਾਂ) ਤੇ ਆਸ਼ਾ ਵਰਕਰ ਪਰਮਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਮੁਖੀ ਜਸਪਾਲ ਸੰਧੂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਸਕੂਲ ’ਚ ਪੜ੍ਹਦੀਆਂ 10 ਤੋਂ 18 ਸਾਲ ਉਮਰ ਦੀਆਂ ਵਿਦਿਆਰਥਣਾਂ ਦੇ ਹੀਮੋਗਲੋਬਿਨ (ਐੱਚਬੀ) ਦੀ ਜਾਂਚ ਕੀਤੀ ਗਈ। ਸਿਹਤ ਵਿਭਾਗ ਦੇ ਸਟਾਫ ਵੱਲੋਂ ਲੜਕੀਆਂ ਨੂੰ ਖੂਨ ’ਚ ਹੀਮੋਗਲੋਬਿਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ, ਉਨ੍ਹਾਂ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਨਾਲ ਹੀ ਪੋਸ਼ਟਿਕ ਖੁਰਾਕ ਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਮੁਖੀ ਜਸਪਾਲ ਸੰਧੂ ਨੇ ਸਿਹਤ ਵਿਭਾਗ ਦੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ। ਇਸ ਮੌਕੇ ਮਨਦੀਪ ਸਿੰਘ, ਹਰਜੀਤ ਸਿੰਘ, ਨੀਰੂ ਬਾਲਾ, ਰਵਿੰਦਰ ਸਿੰਘ, ਅਮਨਦੀਪ ਕੌਰ ਤੇ ਗੁਰਨਾਮ ਸਿੰਘ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।