ਬੀਮਾ ਕਾਰਡ ਬਣਾਉਣ ਦੀ ਮੁਹਿੰਮ ਸ਼ੁਰੂ
10 ਲੱਖ ਦੇ ਬੀਮਾ ਕਾਰਡ ਬਣਾਉਣ ਦੀ ਮੁਹਿੰਮ ਸ਼ੁਰੂ
Publish Date: Tue, 24 Feb 2026 09:10 PM (IST)
Updated Date: Tue, 24 Feb 2026 09:13 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਆਮ ਆਦਮੀ ਪਾਰਟੀ ਵੱਲੋਂ ਜਨ-ਕਲਿਆਣ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸ਼ਾਹਕੋਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ 'ਆਪ' ਦੇ ਸ਼ਹਿਰੀ ਪ੍ਰਧਾਨ ਮਨੋਜ ਕੁਮਾਰ ਅਰੋੜਾ ਤੇ ਵਾਰਡ ਇੰਚਾਰਜ ਸੰਜਨਾ ਅਰੋੜਾ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸਹੂਲਤ ਦਾ ਲਾਭ ਲੈਣ ਲਈ ਵਾਰਡ 11 ਨਿਵਾਸੀ ਆਪਣੇ ਕਾਰਡ ਬਣਵਾਉਣ ਲਈ ਚੋਪੜਾ ਹਸਪਤਾਲ ਸੈਦਪੁਰ ਰੋਡ ਦੇ ਨਾਲ ਲੱਗਦੀ 'ਸਮਾਰਟ ਜ਼ੋਨ’ ਦੁਕਾਨ 'ਤੇ ਜਾ ਕੇ ਬਣਵਾ ਸਕਦੇ ਹਨ। ਉਨ੍ਹਾਂ ਸਮੂਹ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਆਧਾਰ ਕਾਰਡ, ਵੋਟਰ ਕਾਰਡ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਉਨ੍ਹਾਂ ਦਾ ਜਨਮ ਸਰਟੀਫਿਕੇਟ ਨਾਲ ਲੈ ਕੇ ਆਉਣ ’ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਬਾਇਓਮੀਟ੍ਰਿਕ ਜਾਂ ਤਸਦੀਕ ਲਈ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦਾ ਮੌਕੇ 'ਤੇ ਮੌਜੂਦ ਹੋਣਾ ਜ਼ਰੂਰੀ ਹੈ, ਜਿਨ੍ਹਾਂ ਦੇ ਕਾਰਡ ਬਣਾਏ ਜਾਣੇ ਹਨ।