
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਮਨ ਨਗਰ ਸਥਿਤ ਜੋਤੀ ਪਬਲਿਕ ਹਾਈ ਸਕੂਲ ’ਚ ਮੁਫ਼ਤ ਮੈਡੀਕਲ ਤੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ’ਚ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਸ ਲੋਕ-ਹਿੱਤਕਾਰੀ ਉਪਰਾਲੇ ਨੂੰ ਆਪਣਾ ਸਮਰਥਨ ਦਿੱਤਾ।

ਲਖਬੀਰ, ਜਲੰਧਰ, ਪੰਜਾਬੀ ਜਾਗਰਣ : ਅਮਨ ਨਗਰ ਸਥਿਤ ਜੋਤੀ ਪਬਲਿਕ ਹਾਈ ਸਕੂਲ ’ਚ ਮੁਫ਼ਤ ਮੈਡੀਕਲ ਤੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ’ਚ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਸ ਲੋਕ-ਹਿੱਤਕਾਰੀ ਉਪਰਾਲੇ ਨੂੰ ਆਪਣਾ ਸਮਰਥਨ ਦਿੱਤਾ।
ਇਸ ਮੌਕੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਏਕਮ ਪਬਲਿਕ ਸਕੂਲ ਮਹਿਤਪੁਰ ਦੇ ਐੱਮ.ਡੀ. ਡਾ. ਨਿਰਮਲ ਸਿੰਘ ਤੇ ਸੁਖਦੇਵ ਸਿੰਘ ਜੱਜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮਹਿਮਾਨਾਂ ਨੇ ਕੈਂਪ ’ਚ ਪਹੁੰਚ ਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਕੈਂਸਰ ਦੀ ਸਮੇਂ ਸਿਰ ਪਛਾਣ ਤੇ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਜੋਤੀ ਪਬਲਿਕ ਹਾਈ ਸਕੂਲ ਦੀ ਚੇਅਰਮੈਨ ਮੈਡਮ ਮਧੁ ਲੂਥਰਾ ਉੱਪਲ ਨੇ ਸਾਰੇ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ’ਚ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਕੈਂਪ ਬੇਹੱਦ ਮਹੱਤਵਪੂਰਨ ਹਨ। ਸਮੇਂ ਸਿਰ ਜਾਂਚ ਤੇ ਸਹੀ ਸਿਹਤ ਜਾਗਰੂਕਤਾ ਰਾਹੀਂ ਗੰਭੀਰ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ’ਤੇ ਹੀ ਪਛਾਣ ਕੀਤੀ ਜਾ ਸਕਦੀ ਹੈ। ਕੈਂਪ ਦਾ ਮੁੱਖ ਮੰਤਵ ਲੋਕਾਂ ਨੂੰ ਕੈਂਸਰ ਦੀ ਸਮੇਂ ਸਿਰ ਪਛਾਣ, ਰੋਕਥਾਮ ਤੇ ਨਿਯਮਤ ਸਿਹਤ ਜਾਂਚ ਪ੍ਰਤੀ ਜਾਗਰੂਕ ਕਰਨਾ ਰਿਹਾ। ਪਤਵੰਤੇ ਮਹਿਮਾਨਾਂ ਦੀ ਮੌਜੂਦਗੀ ਨਾਲ ਇਸ ਸਮਾਜਿਕ ਤੇ ਸਿਹਤ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ।
ਜ਼ਿਕਰਯੋਗ ਹੈ ਕਿ ਕੈਂਪ ਦੌਰਾਨ ਵਿਸ਼ੇਸ਼ ਸਹੂਲਤਾਂ ਨਾਲ ਲੈਸ ‘ਵਰਲਡ ਕੈਂਸਰ ਕੇਅਰ’ ਦੀਆਂ ਆਧੁਨਿਕ ਤਕਨੀਕ ਨਾਲ ਲੈਸ ਮੋਬਾਈਲ ਮੈਡੀਕਲ ਬੱਸਾਂ ਵੀ ਤਾਇਨਾਤ ਕੀਤੀਆਂ ਗਈਆਂ। ਇਨ੍ਹਾਂ ਬੱਸਾਂ ’ਚ ਮੌਜੂਦ ਤਜਰਬੇਕਾਰਾਂ ਡਾਕਟਰ ਅਤੇ ਸਿਹਤ ਸੰਭਾਲ ਮਾਹਿਰਾਂ ਨੇ ਲੋਕਾਂ ਨੂੰ ਵਿਆਪਕ ਸਿਹਤ ਜਾਂਚ ਸੇਵਾਵਾਂ ਪ੍ਰਦਾਨ ਕੀਤੀਆਂ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।