ਕੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ ਨੇ ਫਿਰ ਰਚਿਆ ਇਤਿਹਾਸ
ਕੈਂਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਲੰਧਰ ਕੈਂਟ ਨੇ ਫਿਰ ਰਚਿਆ ਇਤਿਹਾਸ
Publish Date: Fri, 15 May 2026 07:06 PM (IST)
Updated Date: Fri, 15 May 2026 07:06 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਕੈਂਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਲੰਧਰ ਕੈਂਟ ਦੇ ਬਾਰ੍ਹਵੀਂ ਸਾਇੰਸ ਦੇ ਵਿਦਿਆਰਥੀਆਂ ਨੇ ਫਸਟ ਡਿਵੀਜ਼ਨ ਵਿੱਚ ਪਾਸ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਇਨ੍ਹਾਂ ਵਿਦਿਆਰਥੀਆਂ ਦਾ ਪਾਸ ਪ੍ਰਤੀਸ਼ਤ ਸੌ ਫੀਸਦ ਰਿਹਾ। ਕੁਮਾਰੀ ਸੰਜਨਾ ਨੇ ਪਹਿਲਾ ਸਥਾਨ ਅਤੇ ਕੁਮਾਰੀ ਸ਼ਬਨਮ ਭਾਰਤੀ ਨੇ ਦੂਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਰਾਜੀਵ ਸੇਖੜੀ ਨੇ ਇਸ ਨੂੰ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਦੱਸਿਆ। ਇਸ ਸਬੰਧੀ ਜਲੰਧਰ ਕੈਂਟ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਓਮ ਪਾਲ ਸਿੰਘ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ, ਸਟਾਫ਼ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ।