ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਘਰ-ਘਰ ਨੌਜਵਾਨਾਂ ਨੂੰ ਨੌਕਰੀ, ਕਿਸਾਨਾਂ ਦੇ ਕਰਜ਼ਾ ਮਾਫ਼ੀ ਤਾਂ ਦੂਰ ਦੀ ਗੱਲ ਕੈਪਟਨ ਦੀ ਕਾਂਗਰਸ ਸਰਕਾਰ ਕਿਸਾਨਾਂ ਨੂੰ ਪੈਡੀ ਸੀਜ਼ਨ 'ਤੇ 8 ਘੰਟੇ ਬਿਜਲੀ ਸਪਲਾਈ ਦੇਣ 'ਚ ਵੀ ਅਸਮਰੱਥ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਾਮਰੇਡ ਆਗੂ ਤੇ ਜੈਵਿਕ ਖੇਤੀ ਮਾਹਿਰ ਅਮਰਜੀਤ ਸਿੰਘ ਭੰਗੂ ਨੇ ਕਰਦੇ ਹੋਏ ਕਿਹਾ ਕਿ ਬਿਜਲੀ ਦੇ ਲੱਗ ਰਹੇ ਕੱਟ, ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਰ ਕੇ ਤੇ ਸੜੇ ਟ੍ਾਂਸਫਾਰਮਰ ਸਮੇਂ ਸਿਰ ਨਾ ਮਿਲਣ ਕਾਰਨ ਕਿਸਾਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 8 ਘੰਟੇ ਬਿਜਲੀ ਦੀ ਸਪਲਾਈ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਕਿਸਾਨ ਨੂੰ 6 ਘੰਟੇ ਤੋਂ ਵੀ ਘੱਟ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਕਾਰਨ ਪੰਜਾਬ 'ਚ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ੍ਹ ਕਿਹਾ ਕਿ ਜੇਕਰ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਨਹੀਂ ਮਿਲਦੀ ਤਾਂ ਬਿਜਲੀ ਦਫ਼ਤਰਾਂ ਦਾ ਿਘਰਾਓ ਕੀਤਾ ਜਾਵੇਗਾ।