ਸ਼ਾਰਟ ਸਰਕਟ ਕਾਰਨ ਅੱਗ ਨੂੰ ਲੱਗੀ ਅੱਗ
ਸੰਵਾਦ ਸਹਿਯੋਗੀ, ਜਾਗਰਣ, ਜਲੰਧਰ
Publish Date: Fri, 16 Jan 2026 10:35 PM (IST)
Updated Date: Fri, 16 Jan 2026 10:36 PM (IST)
ਸੰਵਾਦ ਸਹਿਯੋਗੀ, ਜਾਗਰਣ, ਜਲੰਧਰ : ਸੂਰਿਆ ਐਨਕਲੇਵ ’ਚ ਸ਼ੁੱਕਰਵਾਰ ਸਵੇਰੇ ਸੜਕ ’ਤੇ ਚੱਲ ਰਹੀ ਇੰਡੀਕਾ ਵਿਸਟਾ ਕਾਰ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਸਮੇਂ ਕਾਰ ਵਿਚਲੇ ਵਿਅਕਤੀ ਨੇ ਬਾਹਰ ਨਿਕਲ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਫੈਲਦੀ ਗਈ। ਅੱਗ ਦੀਆਂ ਲਾਟਾਂ ਦੂਰ-ਦੂਰ ਤੱਕ ਦਿਖਾਈ ਦਿੱਤੀਆਂ। ਕਾਰ ਨੂੰ ਅੱਗ ਲੱਗੀ ਦੇਖ ਕੇ ਨੇੜਲੇ ਸ਼ੋਅਰੂਮ ’ਚ ਕੰਮ ਕਰਨ ਵਾਲੇ ਨੌਜਵਾਨਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਇਸ ਮਗਰੋਂ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ ਪਰ ਕਾਰ ਪੂਰੀ ਤਰ੍ਹਾਂ ਸੜ ਹੋ ਚੁੱਕੀ ਸੀ। ਗਦਈਪੁਰ ਦੇ ਰਹਿਣ ਵਾਲੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਕਾਰ ’ਚ ਜਾ ਰਿਹਾ ਸੀ।