- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
SSF ਟੀਮ ਵੱਲੋਂ ਇਸ ਹਾਦਸੇ ਦੀ ਜਾਣਕਾਰੀ ਸੰਬੰਧਿਤ ਪੁਲਿਸ ਚੌਕੀ ਅਲਾਵਲਪੁਰ ਦੇ ਇੰਚਾਰਜ ਸਬ ਇੰਸਪੈਕਟਰ ਰਵਿੰਦਰਪਾਲ ਸਿੰਘ ਨੂੰ ਦਿੱਤੀ ਗਈ। ਘਟਨਾ ਸਥਾਨ 'ਤੇ ਡੀਐਸਪੀ ਆਦਮਪੁਰ ਰਾਜੀਵ ਕੁਮਾਰ ਵੀ ਮੌਕੇ 'ਤੇ ਪਹੁੰਚੇ। ਪੁਲਿਸ ਵੱਲੋਂ ਹਾਦਸੇ ਸਬੰਧੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਸੁਰਜੀਤ ਪਾਲ, ਪੰਜਾਬੀ ਜਾਗਰਣ ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਟਰੱਸਟ ਦੇ ਰਾਜਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ ਨੇੜੇ ਤੜਕਸਾਰ ਪੰਜ ਵਜੇ ਦੋ ਕਾਰਾਂ ਦੀ ਟੱਕਰ 'ਚ ਚਾਰ ਦੀ ਮੌਤ ਤੇ ਪੰਜ ਲੋਕ ਜ਼ਖ਼ਮੀ ਹੋ ਗਏ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਤੜਕੇ ਸਾਢੇ ਪੰਜ ਵਜੇ ਦੇ ਕਰੀਬ ਉਨ੍ਹਾਂ ਨੂੰ ਕਿਸੇ ਰਾਹਗੀਰ ਤੋਂ ਸੂਚਨਾ ਮਿਲੀ ਕਿ ਕ੍ਰਿਸ਼ਨਗੜ੍ਹ ਅੱਡਾ ਤੋਂ ਅੱਗੇ ਇਕ ਢਾਬੇ ਦੇ ਸਾਹਮਣੇ ਦੋ ਕਾਰਾਂ ਦੀ ਟੱਕਰ 'ਚ ਚਾਰ ਵਿਅਕਤੀਆਂ ਦੀ ਮੌਤ ਤੇ ਪੰਜ ਜ਼ਖਮੀ ਹੋ ਗਏ ਹਨ।
ਐਸਐਸਐਫ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਤਾਂ ਪਤਾ ਲੱਗਿਆ ਕਿ ਇਕ ਬਲੈਨੋ ਕਾਰ ਨੰਬਰ ਪੀਬੀ 07 ਸੀ.ਏ 1510 ਜੋ ਕਿ ਭਲੋ ਕਰੋ ਵਾਲੀ ਸਾਈਡ ਤੋਂ ਜਲੰਧਰ ਵੱਲ ਨੂੰ ਜਾ ਰਹੀ ਸੀ, ਜਦੋਂ ਉਸਨੇ ਕਿਸ਼ਨਗੜ੍ਹ ਅੱਡਾ ਪਾਰ ਕੀਤਾ ਤਾਂ ਬਲੈਨੋ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਕੇ ਦੂਸਰੀ ਸਾਈਡ ਤੋਂ ਆ ਰਹੀ ਕਰੇਟਾ ਕਾਰ ਨੰਬਰ ਯੂਪੀ 21ਸੀ.ਜੇ 9595 ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬਲੇਨੋ ਕਾਰ 'ਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ। ਇਨ੍ਹਾਂ ਵਿਚ ਰੁਪਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਹੁਸ਼ਿਆਰਪੁਰ, ਹਰਪ੍ਰੀਤ ਕੌਰ ਪਤਨੀ ਰੁਪਿੰਦਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਰੁਪਿੰਦਰ ਸਿੰਘ, ਅਤੇ ਸੰਤੋਸ਼ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਰੇਟਾ 'ਚ ਸਵਾਰ ਪੰਜ ਵਿਅਕਤੀਆਂ ਨੂੰ ਗੰਭੀਰ ਜ਼ਖਮੀ ਹਾਲਤ 'ਚ ਮੌਕੇ 'ਤੇ ਇਕੱਤਰ ਹੋਏ ਲੋਕਾਂ ਵੱਲੋਂ ਐਸਐਸਐਫ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਨਜ਼ਦੀਕੀ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ। ਜ਼ਖ਼ਮੀਆਂ 'ਚ ਅਲੀਨਾ ਖਾਨ ਪੁੱਤਰੀ ਅਬਦੁਲ ਸਈਦ ਖਾਨ ਬਰੇਲੀ ਉੱਤਰ ਪ੍ਰਦੇਸ਼, ਅਬਦੁਲ ਸਈਦ ਖਾਨ, ਪਰਵੀਨ ਖਾਨ ਪੁੱਤਰ ਅਬਦੁਲ ਸਈਦ ਖਾਨ, ਅਬਦੁਲ ਫੈਸਲ ਖਾਨ ਪੁੱਤਰੀ ਅਬਦੁਲ ਸਈਦ ਖਾਨ, ਮੈਂਨਾਲ ਖਾਨ ਪੁੱਤਰੀ ਅਬਦੁਲ ਸਹੀਦ ਖਾਨ ਸਾਰੇ ਬਰੇਲੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਐਸਐਸਐਫ ਟੀਮ ਵੱਲੋਂ ਇਸ ਹਾਦਸੇ ਦੀ ਜਾਣਕਾਰੀ ਸੰਬੰਧਿਤ ਪੁਲਿਸ ਚੌਕੀ ਅਲਾਵਲਪੁਰ ਦੇ ਇੰਚਾਰਜ ਸਬ ਇੰਸਪੈਕਟਰ ਰਵਿੰਦਰਪਾਲ ਸਿੰਘ ਨੂੰ ਦਿੱਤੀ ਗਈ। ਘਟਨਾ ਸਥਾਨ 'ਤੇ ਡੀਐਸਪੀ ਆਦਮਪੁਰ ਰਾਜੀਵ ਕੁਮਾਰ ਵੀ ਮੌਕੇ 'ਤੇ ਪਹੁੰਚੇ। ਪੁਲਿਸ ਵੱਲੋਂ ਹਾਦਸੇ ਸਬੰਧੀ ਜਾਂਚ ਆਰੰਭ ਕਰ ਦਿੱਤੀ ਗਈ ਹੈ।