ਖ਼ਾਲਸਾ ਮਾਰਚ ’ਚ ਸ਼ਾਮਲ ਹੋਣਗੇ ਕਾਰ ਡੀਲਰ
13 ਅਪ੍ਰੈਲ ਨੂੰ ਸਜਾਏ ਜਾ ਰਹੇ ਖਾਲਸਾ ਮਾਰਚ ’ਚ ਕਾਰ ਡੀਲਰ ਹੋਣਗੇ ਸ਼ਾਮਲ
Publish Date: Thu, 02 Apr 2026 08:09 PM (IST)
Updated Date: Thu, 02 Apr 2026 08:13 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : 13 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੁੱਖ ਨਿਵਾਰਣ ਸਾਹਿਬ ਗੁਰੂ ਤੇਗ ਬਹਾਦਰ ਨਗਰ ਤੋਂ ਸਜਾਏ ਜਾ ਰਹੇ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ਾਲਸਾ ਮਾਰਚ ’ਚ ਜਲੰਧਰ ਕਾਰ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਅਵਤਾਰ ਨਗਰ ’ਚ ਪ੍ਰਧਾਨ ਮੁਕੇਸ਼ ਸੇਠੀ ਤੇ ਚੈਅਰਮੈਨ ਜਸਬੀਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ। ਇਸ ’ਚ ਸਾਬਕਾ ਡਿਪਟੀ ਮੇਅਰ ਸਿਮਰਨਜੀਤ ਸਿੰਘ ਬੰਟੀ ਖਾਸ ਤੌਰ ’ਤੇ ਪੁੱਜੇ। ਪ੍ਰਬੰਧਕ ਕਮੇਟੀ ਵੱਲੋਂ ਹਰਪਾਲ ਸਿੰਘ ਚੱਢਾ, ਕਮਲਜੀਤ ਸਿੰਘ ਟੋਨੀ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ ਪਰਮਪ੍ਰੀਤ ਸਿੰਘ ਵਿੱਟੀ, ਗਗਨਦੀਪ ਸਿੰਘ ਨਾਗੀ, ਗੁਰਦੇਵ ਸਿੰਘ ਭਾਟੀਆ, ਗੁਰਜੀਤ ਸਿੰਘ ਪੋਪਲੀ, ਪ੍ਰੋਫ਼ੈਸਰ ਸੁਖਜੀਤ ਸਿੰਘ, ਜਸਪ੍ਰੀਤ ਸਿੰਘ, ਅਮਰਜੀਤ ਸਿੰਘ ਤੇ ਅਰਵਿੰਦਰ ਸਿੰਘ ਆਦਿ ਸ਼ਾਮਲ ਹੋਏ। ਇਸ ਮੌਕੇ ਕਾਰ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਫੈਸਲਾ ਕੀਤਾ ਕਿ ਉਹ ਆਪਣੇ ਵਾਹਨਾਂ ਰਾਹੀਂ ਸ਼ਮੂਲੀਅਤ ਕਰਨਗੇ। ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਟੋਨੀ ਨੇ ਦੱਸਿਆ ਕਿ ਖ਼ਾਲਸਾ ਮਾਰਚ ਨੂੰ ਸਮਰਪਿਤ 12 ਅਪ੍ਰੈਲ ਨੂੰ ਗੁਰਦੁਆਰਾ ਆਦਰਸ਼ ਨਗਰ ਤੇ 13 ਅਪ੍ਰੈੱਲ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ’ਚ ਅੰਮ੍ਰਿਤ ਸੰਚਾਰ ਹੋਵੇਗਾ। ਇਸ ਮੌਕੇ ਰਣਜੀਤ ਸਿੰਘ ਨੋਨੀ, ਰਣਜੀਤ ਸਿੰਘ, ਦਪਿੰਦਰ ਸਿੰਘ, ਸਾਹਿਬ ਸਿੰਘ, ਰਿੰਕੂ ਸ਼ਰਮਾ, ਸਾਹਿਲ, ਮਨਦੀਪ ਸਿੰਘ, ਪਰਦੀਪ ਕੁਮਾਰ, ਅਮਰਿੰਦਰ ਸਿੰਘ, ਤਜਿੰਦਰ ਸਿੰਘ ਆਦਿ ਸ਼ਾਮਲ ਸਨ।