ਜੰਲਧਰ, ਜੇਐੱਨਐੱਨ : ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ (COCAG) ਤੇ ਮਾਤਾ ਜੀਤੋ ਜੀ ਸੋਸਾਇਟੀ ਵੱਲੋਂ ਪਿੰਡ ਝੱਲੇਵਾਲ ਚ ਵੱਸਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ। ਇਹ ਸਾਰੇ ਕਾਰਜ ਇਸ ਲਈ ਕੀਤੇ ਗਏ ਕਿਉਂਕਿ ਐਲਾਨੀ ਗਈ ਸਰਕਾਰੀ ਸਹਾਇਤਾ ਪਹੁੰਚਣ ਨੂੰ ਸ਼ਾਇਦ ਦੇਰੀ ਲੱਗ ਸਕਦੀ ਹੈ। ਮਿਹਨਤ ਮਜ਼ਦੂਰੀ ਕਰਨ ਵਾਲੇ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਦੋ ਵਕਤ ਦੀ ਰੋਟੀ ਦਾ ਹੋਰ ਕੋਈ ਸਾਧਨ ਨਹੀਂ ਸੀ। ਇਸ ਸਮਾਜਸੇਵਾ ਕਾਰਜ ਦੀ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋੜਵੰਦ ਪਰਿਵਾਰਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਗਈ । ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਦੇ ਚੇਅਰਮੈਨ ਡਾਕਟਰ ਪਰਮਜੀਤ ਸਿੰਘ ਬੈਨੀਪਾਲ ਜੀ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਸਾਡੀ ਸਮਾਜਸੇਵੀ ਸੰਸਥਾ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਅੱਗੇ ਵੀ ਜਾਰੀ ਰਹੇਗੀ। ਅਗਲੇ ਇਕ ਦੋ ਦਿਨ ਤਕ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ ਵਿਚ ਹੋਰ ਲੋੜਵੰਦਾਂ ਦੀ ਸੇਵਾ ਵੀ ਕੀਤੀ ਜਾਵੇਗੀ। ਮਾਤਾ ਜੀਤੋ ਜੀ ਸੋਸਾਇਟੀ ਦੇ ਪ੍ਰਧਾਨ ਸ੍ਰੀਮਤੀ ਹਰਜੀਤ ਕੌਰ ਨੇ ਦੱਸਿਆ ਕਿ ਲਾਕਡਾਊਨ ਕਾਰਨ ਅਜੇ ਵੀ ਬਹੁਤ ਸਾਰੇ ਪਰਿਵਾਰ ਘਰ ਦੀਆਂ ਲੋੜੀਂਦੀਆਂ ਵਸਤਾਂ ਤੋਂ ਵਾਂਝੇ ਹਨ।

ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਵੱਲੋਂ ਸਾਰੇ ਦਾਨੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਨਾਲ ਹੀ ਆਉਣ ਵਾਲੇ ਸਮੇਂ ਚ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਹ ਭਲਾਈ ਦੇ ਕੰਮ ਚਲਦੇ ਰਹਿਣ।

ਵਧੇਰੇ ਜਾਣਕਾਰੀ ਲਈ ਤੁਸੀਂ ਸੰਪਰਕ ਕਰ ਸਕਦੇ ਹੋ :

ਡਾਕਟਰ ਪਰਮਜੀਤ ਸਿੰਘ ਬੈਨੀਪਾਲ ਆਸਟ੍ਰੇਲੀਆ ਮੋਬਾਇਲ ਨੰਬਰ +61416983334

ਸ਼੍ਰੀਮਤੀ ਹਰਜੀਤ ਕੌਰ ਮੋਬਾਇਲ ਨੰਬਰ 94644-45750

ਸ਼੍ਰੀ ਹਰਜੀਤ ਸਿੰਘ ਮੋਬਾਇਲ ਨੰਬਰ

92395-60858

Posted By: Rajnish Kaur