- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਕਰੀਅਰ ਕਾਊਂਸਲਿੰਗ ਸੈਮੀਨਾਰ ਕਰਵਾਇਆ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ ਪ੍ਰਧਾਨ ਡਾ. ਗਗਨਦੀਪ ਕੌਰ ਤੇ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਦੀ ਅਗਵਾਈ ਹੇਠ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਯੂਕੇ ਦੀ ਨਾਮਵਰ ਕੰਪਨੀ ਐੱਲਐੱਨਜੀ ਤੋਂ ਚੀਫ਼ ਅਫ਼ਸਰ (ਮਰਚੈਂਟ ਨੇਵੀ) ਹਿਤੇਸ਼ ਬਹਿਲ ਨੇ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਹਿਤੇਸ਼ ਬਹਿਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 10ਵੀਂ ਤੇ 12ਵੀਂ ਜਮਾਤ ਤੋਂ ਬਾਅਦ ਸਾਇੰਸ, ਕਾਮਰਸ, ਆਰਟਸ, ਆਈਟੀਆਈ, ਪਾਲੀਟੈਕਨਿਕ, ਨਰਸਿੰਗ, ਡਿਫੈਂਸ, ਸਿਵਲ ਸਰਵਿਸਿਜ਼ ਤੇ ਵਿਦੇਸ਼ੀ ਸਿੱਖਿਆ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ’ਚ ਸਮੇਂ ਦੇ ਹਾਣੀ ਬਣਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਕੰਪਿਊਟਰ, ਡਿਜੀਟਲ ਮਾਰਕੀਟਿੰਗ, ਹੋਟਲ ਮੈਨੇਜਮੈਂਟ ਅਤੇ ਹੋਰ ਹੁਨਰ-ਆਧਾਰਿਤ ਕੋਰਸਾਂ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ। ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਸਟੇਟ ਪਬਲਿਕ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਕਿਤਾਬੀ ਪੜ੍ਹਾਈ ਤੱਕ ਸੀਮਤ ਰਹਿਣਾ ਨਹੀਂ, ਸਗੋਂ ਵਿਦਿਆਰਥੀਆਂ ਲਈ ‘ਕਾਲਜ ਤੋਂ ਕਰੀਅਰ ਤੱਕ’ ਦਾ ਇਕ ਮਜ਼ਬੂਤ ਪੁਲ ਤਿਆਰ ਕਰਨਾ ਹੈ। ਸੈਮੀਨਾਰ ਦੇ ਅਖੀਰ ਵਿਚ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿਚ ਮਾਹਿਰ ਵੱਲੋਂ ਵਿਦਿਆਰਥੀਆਂ ਦੇ ਹਰ ਸਵਾਲ ਦਾ ਤਸੱਲੀਬਖਸ਼ ਜਵਾਬ ਦਿੱਤਾ ਗਿਆ।