ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਰੀਅਰ ਗਾਈਡੈਂਸ ਸੈਮੀਨਾਰ 10 ਨੂੰ
ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ 10 ਨੂੰ
Publish Date: Thu, 07 May 2026 09:03 PM (IST)
Updated Date: Thu, 07 May 2026 09:05 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਨੌਜਵਾਨ ਬੱਚਿਆਂ ਨੂੰ 10ਵੀਂ, 11ਵੀਂ, 12ਵੀਂ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਤੋਂ ਬਾਅਦ ਆਪਣਾ ਕਰੀਅਰ ਬਣਾਉਣ ਬਾਰੇ 10 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਸਿੱਖ ਐਜੂਕੇਸ਼ਨਲ ਐਂਡ ਵੈੱਲਫੇਅਰ ਅਕੈਡਮੀ ਵੱਲੋਂ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸੈਮੀਨਾਰ ਦੇ ਕਨਵੀਨਰ ਜਸਮੀਤ ਸਿੰਘ ਨੇ ਦੱਸਿਆ ਕਿ ਇਸ ਕਰੀਅਰ ਗਾਈਡੈਂਸ ਕੈਂਪ ਵਿਚ ਬੱਚਿਆਂ ਨੂੰ ਆਪਣੀ ਮੁੱਢਲੀ ਸਿੱਖਿਆ ਤੋਂ ਬਾਅਦ ਆਪਣਾ ਕਰੀਅਰ ਬਣਾਉਣ ਬਾਰੇ ਮਾਹਿਰਾਂ ਵੱਲੋਂ ਸੁਝਾਅ ਦਿੱਤੇ ਜਾਣਗੇ ਅਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਣ ਵਾਲੀਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਵੀ ਜਾਣਕਾਰੀ ਦਿੱਤੀ ਜਾਵੇਗੀ। 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਅਤੇ ਵਜ਼ੀਫ਼ੇ ਦੀ ਪ੍ਰਾਪਤੀ ਦੀ ਜਾਂਣਕਾਰੀ, ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਅਤੇ ਆਪਣਾ ਬਿਜ਼ਨੈੱਸ ਸ਼ੁਰੂ ਕਰਨ ਬਾਰੇ ਆਰਥਿਕ ਅਤੇ ਵਿੱਦਿਅਕ ਮਾਹਿਰਾਂ ਵੱਲੋਂ ਆਪਣੇ ਸੁਝਾਅ ਦੇਣ ਦੇ ਨਾਲ-ਨਾਲ ਬੱਚਿਆਂ ਤੋਂ ਵੀ ਉਨ੍ਹਾਂ ਦੇ ਸੁਝਾਅ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਮੂਹੱਈਆ ਕਰਵਾਉਣ ਬਾਰੇ ਅਕੈਡਮੀ ਵੱਲੋਂ ਇਕ ਹੈਲਪ ਲਾਈਨ ਅਤੇ ਲਿੰਕ ਵੀ ਜਾਰੀ ਕੀਤਾ ਗਿਆ ਹੈ। ਲੋੜਵੰਦ ਲਿੰਕ ਮੰਗਵਾਉਣ ਲਈ 8284818313 ’ਤੇ ਵ੍ਹਟਸਐਪ ਕਰ ਕੇ ਲਿੰਕ ਪ੍ਰਾਪਤ ਕਰ ਸਕਦੇ ਹਨ। ਗਾਈਡੈਂਸ ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀ 10 ਮਈ ਦਿਨ ਐਤਵਾਰ ਨੂੰ ਸਵੇਰੇ 9.30 ਤੋਂ ਪਹਿਲਾਂ-ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਥਿੱਤ ਹੈਲਪ ਕਾਊਂਟਰ ਤੇ ਆਪਣੀ ਰਿਪੋਰਟਿੰਗ ਕਰਵਾ ਕੇ ਕੈਂਪ ਵਿਚ ਭਾਗ ਲੈ ਸਕਦੇ ਹਨ। ਇਸ ਦੇ ਨਾਲ ਨਾਲ ਹੀ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਉਹ ਆਪਣੇ ਮਾਤਾ ਪਿਤਾ ਨੂੰ ਵੀ ਨਾਲ ਲਿਆਉਣ।