ਗੁਰਦੁਆਰਾ ਛੇਵੀਂ ਪਾਤਸ਼ਾਹੀ ’ਚ ਕਰੀਅਰ ਗਾਈਡੈਂਸ ਸੈਮੀਨਾਰ ਅੱਜ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Sat, 09 May 2026 07:53 PM (IST)
Updated Date: Sat, 09 May 2026 07:57 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ
ਜਲੰਧਰ : ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਨੌਜਵਾਨ ਬੱਚਿਆਂ ਨੂੰ 10ਵੀਂ, 11ਵੀਂ, 12ਵੀਂ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਤੋਂ ਬਾਅਦ ਆਪਣਾ ਕਰੀਅਰ ਬਣਾਉਣ ਬਾਰੇ 10 ਮਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਸਿੱਖ ਐਜੂਕੇਸ਼ਨਲ ਐਂਡ ਵੈੱਲਫੇਅਰ ਅਕੈਡਮੀ ਵੱਲੋਂ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸੈਮੀਨਾਰ ਦੇ ਕਨਵੀਨਰ ਜਸਮੀਤ ਸਿੰਘ ਨੇ ਦੱਸਿਆ ਕਿ ਇਸ ਕਰੀਅਰ ਗਾਈਡੈਂਸ ਕੈਂਪ ਵਿੱਚ ਬੱਚਿਆਂ ਨੂੰ ਆਪਣੀ ਮੁੱਢਲੀ ਸਿੱਖਿਆ ਤੋਂ ਬਾਅਦ ਆਪਣਾ ਕਰੀਅਰ ਬਣਾਉਣ ਬਾਰੇ ਮਾਹਿਰਾਂ ਵੱਲੋਂ ਸੁਝਾਅ ਦਿੱਤੇ ਜਾਣਗੇ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਹੋਣ ਵਾਲੀਆਂ ਮੁਸ਼ਕਿਲਾਂ ਨਾਲ ਨਜਿੱਠਣ ਲਈ ਜਾਣਕਾਰੀ ਦਿੱਤੀ ਜਾਵੇਗੀ। 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਤੋਂ ਬਾਅਦ ਕੀ ਕਰੀਏ, ਇਸ ਬਾਰੇ ਸਰਕਾਰੀ ਨੌਕਰੀ ਅਤੇ ਵਜ਼ੀਫ਼ੇ ਦੀ ਪ੍ਰਾਪਤੀ ਦੀ ਜਾਣਕਾਰੀ, ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਅਤੇ ਆਪਣਾ ਬਿਜ਼ਨੈੱਸ ਸ਼ੁਰੂ ਕਰਨ ਬਾਰੇ ਆਰਥਿਕ ਅਤੇ ਵਿੱਦਿਅਕ ਮਾਹਿਰਾਂ ਵੱਲੋਂ ਆਪਣੇ ਸੁਝਾਅ ਦੇਣ ਦੇ ਨਾਲ-ਨਾਲ ਬੱਚਿਆਂ ਤੋਂ ਵੀ ਉਨ੍ਹਾਂ ਦੇ ਸੁਝਾਅ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਮੁਹੱਈਆ ਕਰਵਾਉਣ ਬਾਰੇ ਅਕੈਡਮੀ ਵੱਲੋਂ ਇਕ ਹੈਲਪਲਾਈਨ ਅਤੇ ਲਿੰਕ ਵੀ ਜਾਰੀ ਕੀਤਾ ਗਿਆ ਹੈ। ਲੋੜਵੰਦ ਲਿੰਕ ਮੰਗਵਾਉਣ ਲਈ 8284818313 ’ਤੇ ਵੱਟਸਐਪ ਕਰ ਕੇ ਲਿੰਕ ਪ੍ਰਾਪਤ ਕਰ ਸਕਦੇ ਹਨ। ਗਾਈਡੈਂਸ ਕੈਂਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ 10 ਮਈ ਐਤਵਾਰ ਨੂੰ ਸਵੇਰੇ 9.30 ਤੋਂ ਪਹਿਲਾਂ-ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਥਿਤ ਹੈਲਪ ਕਾਊਂਟਰ ’ਤੇ ਆਪਣੀ ਰਿਪੋਰਟਿੰਗ ਕਰਵਾ ਕੇ ਕੈਂਪ ਵਿਚ ਹਿੱਸਾ ਲੈ ਸਕਦੇ ਹਨ। ਇਸ ਦੇ ਨਾਲ-ਨਾਲ ਹੀ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਉਹ ਆਪਣੇ ਮਾਤਾ-ਪਿਤਾ ਨੂੰ ਵੀ ਨਾਲ ਲਿਆਉਣ।