ਮ੍ਰਿਤਕ ਦੀ ਪਤਨੀ ਨੇ ਗੁਆਂਢੀਆਂ ’ਤੇ ਲਾਏ ਗੰਭੀਰ ਦੋਸ਼ ਮਾਮਲਾ ਨਿਊ ਦਸ਼ਮੇਸ਼ ਨਗਰ ਵਿੱਚ ਹੋਈ ਖੁਦਕੁਸ਼ੀ ਦਾ, ਪਰਿਵਾਰ ਨੇ ਗੁਆਂਢੀਆਂ 'ਤੇ ਲਗਾਏ ਗੰਭੀਰ ਦੋਸ਼
Publish Date: Tue, 14 Jul 2026 09:42 PM (IST)
Updated Date: Tue, 14 Jul 2026 09:42 PM (IST)
ਦੂਜੀ ਧਿਰ ਸਾਜ਼ਿਸ਼ ਦੱਸਦੇ ਹੋਏ ਕੀਤੀ ਨਿਰਪੱਖ ਜਾਂਚ ਦੀ ਮੰਗ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ ਤਿਲਕ ਨਗਰ ਇਲਾਕੇ ’ਚ 50 ਸਾਲਾ ਵਿਅਕਤੀ ਦੀ ਖੁਦਕੁਸ਼ੀ ਮਾਮਲੇ ’ਚ ਮ੍ਰਿਤਕ ਦੇ ਪਰਿਵਾਰ ਨੇ ਇਕ ਗੁਆਂਢੀ ਜੋੜੇ ਤੇ ਮਾਨਸਿਕ ਪਰੇਸ਼ਾਨੀ ਤੇ ਬੇਇੱਜ਼ਤ ਦਾ ਦੋਸ਼ ਲਾਇਆ ਹੈ, ਜਦਕਿ ਮੁਲਜ਼ਮ ਧਿਰ ਨੇ ਸਾਰੇ ਦੋਸ਼ਾਂ ਨੂੰ ਸਪੱਸ਼ਟ ਤੌਰ ਤੇ ਨਕਾਰਿਆ ਹੈ। ਮ੍ਰਿਤਕ ਦੀ ਪਤਨੀ ਸੁਮਨ ਅਨੁਸਾਰ ਇਹ ਘਟਨਾ 12 ਜੁਲਾਈ ਦੀ ਰਾਤ ਨੂੰ ਵਾਪਰੀ ਜਦੋਂ ਪਰਿਵਾਰ ਕੰਮ ਤੋਂ ਘਰ ਵਾਪਸ ਆ ਰਿਹਾ ਸੀ। ਗਲੀ ਚ ਪੁੱਜਣ ਤੇ ਗੁਆਂਢੀ ਸ਼ਿਵ ਤੇ ਸ਼ਿਵਾਨੀ ਨੇ ਉਨ੍ਹਾਂ ਨੂੰ ਰੋਕਿਆ ਅਤੇ ਬਿਨਾਂ ਕਿਸੇ ਕਾਰਨ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੇ ਬੱਚਿਆਂ ਦੇ ਸਾਹਮਣੇ ਬਹੁਤ ਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ। ਰਾਜ ਕੁਮਾਰ ਤੇ ਪਹਿਲਾਂ ਵੀ ਕਥਿਤ ਤੌਰ ਤੇ ਹਮਲਾ ਕੀਤਾ ਗਿਆ ਸੀ। ਪਰਿਵਾਰ ਦਾ ਦਾਅਵਾ ਹੈ ਕਿ ਰਾਜ ਕੁਮਾਰ ਇਸ ਪਰੇਸ਼ਾਨੀ ਕਾਰਨ ਬਹੁਤ ਜ਼ਿਆਦਾ ਮਾਨਸਿਕ ਦਬਾਅ ਹੇਠ ਸੀ ਤੇ ਇਹੀ ਤਣਾਅ ਨੇ ਉਸ ਨੂੰ ਜ਼ਿੰਦਗੀ ਖਤਮ ਕਰਨ ਲਈ ਮਜਬੂਰ ਕੀਤਾ। ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਗੁਆਂਢੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁਲਜ਼ਮ ਜੋੜੇ ਨੇ ਆਪਣੇ ਵਿਰੁੱਧ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਜਾਣਬੁੱਝ ਕੇ ਇਸ ਮਾਮਲੇ ’ਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਕੁਮਾਰ ਕਥਿਤ ਤੌਰ ਤੇ ਸ਼ਰਾਬ ਦੇ ਨਸ਼ੇ ਵਿੱਚ ਆਂਢ-ਗੁਆਂਢ ਦੇ ਲੋਕਾਂ ਨੂੰ ਗਾਲ੍ਹਾਂ ਕੱਢਦਾ ਸੀ ਤੇ ਪਰੇਸ਼ਾਨ ਕਰਦਾ ਸੀ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾ ਸੁਭਾਸ਼ ਗੋਰੀਆ ਮੁਲਜ਼ਮਾਂ ਦੇ ਬਚਾਅ ’ਚ ਆਏ ਹਨ, ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਨਿਰਪੱਖ ਤੇ ਪੂਰੀ ਜਾਂਚ ਕਰਨ ਦੀ ਅਪੀਲ ਕੀਤੀ ਹੈ। --- ਪੁਲਿਸ ਜਾਂਚ ਜਾਰੀ : ਏਸੀਪੀ ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਹਨ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।