ਦਾਜ ਲਈ ਤੰਗ ਕਰਨ ’ਤੇ ਪਤੀ ਖ਼ਿਲਾਫ਼ ਕੇਸ ਦਰਜ
ਜਾਸ, ਜਲੰਧਰ : ਦਾਜ
Publish Date: Fri, 15 May 2026 10:57 PM (IST)
Updated Date: Fri, 15 May 2026 10:57 PM (IST)
ਜਾਸ, ਜਲੰਧਰ : ਦਾਜ ਲਈ ਤੰਗ ਕਰਨ ਤੇ ਘਰੇਲੂ ਹਿੰਸਾ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਔਰਤ ਦੀ ਸ਼ਿਕਾਇਤ ਤੇ ਜਸਵੀਰ ਸਿੰਘ ਪੁੱਤਰ ਧਰਮਪਾਲ, ਨਿਵਾਸੀ ਗੁਰੂ ਨਾਨਕ ਪੁਰਾ, ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰੂ ਨਾਨਕਪੁਰਾ, ਗੁਰਾਇਆ ਦੀ ਰਹਿਣ ਰੀਨਾ ਰਾਣੀ ਪਤਨੀ ਜਗਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਇਆ ਕਿ ਉਸ ਦਾ ਪਤੀ ਲੰਬੇ ਸਮੇਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਕਰ ਰਿਹਾ ਸੀ। ਉਸ ਨੂੰ ਘਰੇਲੂ ਖਰਚ ਲਈ ਪੈਸੇ ਨਹੀਂ ਦਿੱਤੇ ਜਾਂਦੇ ਸਨ ਤੇ ਦਾਜ ਲਈ ਲਗਾਤਾਰ ਤੰਗ ਕੀਤਾ ਜਾਂਦਾ ਸੀ। ਪੀੜਤਾ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਮੁੱਢਲੇ ਜਾਂਚ ਤੇ ਪੁੱਛਗਿੱਛ ਮਗਰੋਂ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ। ਮਾਮਲੇ ਦੀ ਜਾਂਚ ਏਐੱਸਆਈ ਸੁਰਿੰਦਰ ਮੋਹਨ ਨੂੰ ਸੌਂਪੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਮਾਮਲੇ ਦੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।