ਵਿਆਹ ਦਾ ਝਾਂਸਾ ਦੇ ਕੇ ਨਬਾਲਿਗਾ ਨੂੰ ਭਜਾ ਕੇ ਲਿਜਾਣ ਵਾਲੇ ’ਤੇ ਮਾਮਲਾ ਦਰਜ
ਵਿਆਹ ਦਾ ਝਾਂਸਾ ਦੇ ਕੇ ਨਬਾਲਗਾਂ ਨੂੰ ਭਜਾ ਕੇ ਲਿਜਾਣ ਵਾਲੇ ’ਤੇ ਮਾਮਲਾ ਦਰਜ
Publish Date: Sun, 04 Jan 2026 06:28 PM (IST)
Updated Date: Mon, 05 Jan 2026 04:09 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਪੰਜ ਦੀ ਪੁਲਿਸ ਨੇ ਸੰਤ ਨਗਰ ਵਾਸੀ ਇਕ ਵਿਅਕਤੀ ਦੀ ਨਬਾਲਿਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਉਣ ਵਾਲੇ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਯੂਪੀ ਤੇ ਹਾਲ ਵਾਸੀ ਸੰਤ ਨਗਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ 16 ਸਾਲ ਦੀ ਧੀ ਘਰੋਂ ਕਿਧਰੇ ਕੰਮ ’ਤੇ ਗਈ ਸੀ ਪਰ ਸ਼ਾਮ ਤੱਕ ਵਾਪਸ ਨਹੀਂ ਪਰਤੀ। ਜਿਸ ਮਗਰੋਂ ਉਸ ਨੇ ਉਸ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਇਸ ’ਚ ਕਾਮਯਾਬ ਨਹੀਂ ਹੋਇਆ। ਉਸ ਨੇ ਆਪਣੀ ਧੀ ਨੂੰ ਉਸ ਦੀਆਂ ਸਹੇਲੀਆਂ ਦੇ ਘਰ ਵੀ ਜਾ ਕੇ ਲੱਭਿਆ ਪਰ ਉਹ ਉਨ੍ਹਾਂ ਦੇ ਘਰ ਵੀ ਨਹੀਂ ਸੀ ਗਈ। ਵਿਅਕਤੀ ਨੇ ਸ਼ੰਕਾ ਜ਼ਾਹਿਰ ਕੀਤੀ ਹੈ ਕਿ ਕੋਈ ਨੌਜਵਾਨ ਉਸ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਿਸ ਨੇ ਉਸ ਵਿਅਕਤੀ ਦੇ ਬਿਆਨਾਂ ’ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।