ਨਾਬਾਲਿਗਾ ਨਾਲ ਜਬਰ-ਜਨਾਹ ਕਰਨ ਵਾਲੇ ’ਤੇ ਮਾਮਲਾ ਦਰਜ
ਨਬਾਲਿਗਾ ਨਾਲ ਜ਼ਬਰਦਸਤੀ ਜਬਰ ਜਨਾਹ ਕਰਨ ਵਾਲੇ ’ਤੇ ਮਾਮਲਾ ਦਰਜ
Publish Date: Wed, 04 Feb 2026 08:03 PM (IST)
Updated Date: Thu, 05 Feb 2026 04:11 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਬਾ ਖੇਲ ਦੀ ਪੁਲਿਸ ਨੇ 11 ਸਾਲਾ ਨਾਬਾਲਿਗਾ ਨਾਲ ਇਲਾਕੇ ’ਚ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਜਬਰਦਸਤੀ ਜਬਰ-ਜਨਾਹ ਕਰਨ ਦੇ ਮਾਮਲੇ ’ਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਨਿਊ ਰਤਨ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਲੜਕੀ ਨਾਲ ਇਲਾਕੇ ’ਚ ਰਹਿਣ ਵਾਲੇ ਲਖਨ ਨੇ ਜ਼ਬਰਦਸਤੀ ਜਬਰ-ਜਨਾਹ ਕੀਤਾ ਹੈ। ਇਸ ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦ ਲੜਕੀ ਦੇ ਢਿੱਡ ’ਚ ਪੀੜ ਹੋਣ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਕ ਹਸਪਤਾਲ ’ਚ ਲੈ ਕੇ ਗਏ। ਡਾਕਟਰਾਂ ਨੇ ਦੱਸਿਆ ਕਿ ਉਸ ਨਾਲ ਕਿਸੇ ਵੱਲੋਂ ਗਲਤ ਕੰਮ ਕੀਤਾ ਗਿਆ ਹੈ। ਜਦ ਲੜਕੀ ਕੋਲੋਂ ਪੁੱਛਿਆ ਗਿਆ ਤਾਂ ਉਸਨੇ ਦੱਸਿਆ ਕਿ ਲਖਨ ਨੇ ਜਬਰਦਸਤੀ ਉਸ ਨਾਲ ਗਲਤ ਕੰਮ ਕੀਤਾ ਹੈ। ਜਿਸ ’ਤੇ ਪੁਲਿਸ ਨੇ ਮੁਲਜ਼ਮ ਖਿਲਾਫ ਧਾਰਾ 6 ਪੋਕਸੋ ਐਕਟ 65(2) 351 ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਦਿੱਤਾ। ਫਿਲਹਾਲ ਮੁਲਜ਼ਮ ਹਾਲੇ ਪੁਲਿਸ ਦੇ ਹੱਥੇ ਨਹੀਂ ਚੜ੍ਹਿਆ, ਤਲਾਸ਼ ’ਚ ਪੁਲਿਸ ਲਗਾਤਾਰ ਛਾਪਾਮਾਰੀ ਕਰ ਰਹੀ ਹੈ।