ਵਿਦੇਸ਼ ਭੇਜਣ ਦੇ ਬਹਾਨੇ ਲੱਖਾਂ ਦੀ ਠੱਗੀ ਮਾਰਨ ਵਾਲਿਆਂ ’ਤੇ ਮਾਮਲਾ ਦਰਜ
ਔਰਤ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲੱਖਾਂ ਦੀ ਠੱਗੀ ਮਾਰਨ ਵਾਲਿਆਂ ’ਤੇ ਮਾਮਲਾ ਦਰਜ
Publish Date: Wed, 12 Nov 2025 09:54 PM (IST)
Updated Date: Wed, 12 Nov 2025 09:55 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ 6 ਦੀ ਪੁਲਿਸ ਨੇ ਗੁਜਰਾਤ ਦੇ ਇਕ ਟਰੈਵਲ ਏਜੰਟ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਤੇ ਇਕ ਔਰਤ ਨੂੰ ਵਿਦੇਸ਼ ਭੇਜਣ ਦੇ ਬਹਾਨੇ 12.50 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਅਜਾਇਬ ਸਿੰਘ ਨੇ ਦੱਸਿਆ ਕਿ ਸਵੀਟੀ ਵਾਸੀ ਰਸਤਾ ਮੁਹੱਲਾ ਨੇ ਵਿਦੇਸ਼ ਜਾਣ ਲਈ ਮਾਡਲ ਟਾਊਨ ’ਚ ਇਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕਾਂ ਨਾਲ ਸੰਪਰਕ ਕੀਤਾ ਸੀ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ’ਚ ਸਵੀਟੀ ਨੇ ਦੱਸਿਆ ਕਿ ਉਹ ਮਾਡਲ ਟਾਊਨ ਦੇ ਇਮੀਗ੍ਰੇਸ਼ਨ ਦਫ਼ਤਰ ’ਚ ਗੁਜਰਾਤ ਦੇ ਅਹਿਮਦਾਬਾਦ ਦੇ ਰਹਿਣ ਵਾਲੇ ਧੀਰਜ ਬਘੇਲ ਤੇ ਜਰਮਨ ਸ਼ਾਹ ਨਾਲ ਮਿਲੀ ਸੀ। ਉਨ੍ਹਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ 12.50 ਲੱਖ ਰੁਪਏ, ਉਸ ਦਾ ਪਾਸਪੋਰਟ ਤੇ ਹੋਰ ਦਸਤਾਵੇਜ਼ ਲੈ ਲਏ। ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਹੈ, ਨਾ ਹੀ ਉਸ ਦਾ ਪਾਸਪੋਰਟ ਤੇ ਨਾ ਹੀ ਪੈਸੇ ਵਾਪਸ ਕੀਤੇ ਗਏ ਹਨ। ਉਹ ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਦੇ ਸਾਹਮਣੇ ਪੇਸ਼ ਹੋਈ, ਜਿਸ ਤੋਂ ਬਾਅਦ ਜਾਂਚ ਏਸੀਪੀ ਮਾਡਲ ਟਾਊਨ ਰੂਪਦੀਪ ਕੌਰ ਨੂੰ ਸੌਂਪ ਦਿੱਤੀ ਗਈ। ਏਸੀਪੀ ਦੀ ਰਿਪੋਰਟ ਦੇ ਆਧਾਰ ਤੇ, ਮੁਲਜ਼ਮ ਵਿਰੁੱਧ ਥਾਣਾ 6 ’ਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ।