ਛੱਪੜ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਤਿੰਨ ਨਾਮਜ਼ਦ
ਛੱਪੜ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਤਿੰਨਾਂ ਖ਼ਿਲਾਫ਼ ਪਰਚਾ ਦਰਜ
Publish Date: Mon, 27 Apr 2026 07:31 PM (IST)
Updated Date: Mon, 27 Apr 2026 07:34 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਪਿੰਡ ਜਲਾਲਪੁਰ ਕਲਾਂ ਦੇ ਵਸਨੀਕ ਕਮਲਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨੇ ਬੀਡੀਪੀਓ ਲੋਹੀਆਂ ਖ਼ਾਸ ਨੂੰ ਦਰਖਾਸਤ ਦਿੱਤੀ ਸੀ ਕਿ ਪਿੰਡ ਦੇ ਛੱਪੜ ਦੀ ਜਗ੍ਹਾ ’ਤੇ ਸੁਰਜੀਤ ਸਿੰਘ ਪੁੱਤਰ ਕਰਮ ਸਿੰਘ, ਹਰਮੇਸ਼ ਸਿੰਘ ਪੁੱਤਰ ਬੂਟਾ ਸਿੰਘ, ਚਰਨਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਜਲਾਲਪੁਰ ਕਲਾਂ ਵੱਲੋਂ ਕੰਧ ਕੱਢ ਕੇ ਪੰਚਾਇਤੀ ਛੱਪੜ ਦੀ ਜਗ੍ਹਾ ’ਤੇ ਉਸਾਰੀ ਕਰ ਕੇ ਨਾਜਾਇਜ਼ ਕਬਜ਼ਾ ਕਰ ਲਿਆ ਹੈ, ਜੋ ਗ਼ੈਰ ਕਾਨੂੰਨੀ ਹੈ। ਪੰਚਾਇਤੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਸੁਰਿੰਦਰ ਕੁਮਾਰ ਪੰਚਾਇਤ ਸੱਕਤਰ ਵੱਲੋਂ ਮੌਕਾ ਦੇਖਣ ਉਪਰੰਤ ਲਿਖਤੀ ਰਿਪੋਰਟ ਕੀਤੀ ਗਈ ਕਿ ਉਕਤ ਵਿਅਕਤੀਆਂ ਵੱਲੋਂ ਲੋਹੇ ਦੀ ਚਾਦਰ ਲਾ ਕੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਸਬੰਧਿਤ ਪੰਚਾਇਤ ਸਕੱਤਰ ਵੱਲੋਂ ਕੀਤੀ ਗਈ ਰਿਪੋਰਟ ਮੁਤਾਬਿਕ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 13-ਏ ਤਹਿਤ ਸਥਾਨਕ ਥਾਣੇ ਦੀ ਪੁਲਿਸ ਵੱਲੋਂ ਸੁਰਜੀਤ ਸਿੰਘ ਪੁੱਤਰ ਕਰਮ ਸਿੰਘ, ਹਰਮੇਸ਼ ਸਿੰਘ ਪੁੱਤਰ ਬੂਟਾ ਸਿੰਘ, ਚਰਨਜੀਤ ਸਿੰਘ ਪੁੱਤਰ ਨਿਰਮਲ ਸਿੰਘ ਤਿੰਨੇਂ ਵਾਸੀ ਜਲਾਲਪੁਰ ਕਲਾਂ ਦੇ ਖ਼ਿਲਾਫ਼ ਪਰਚਾ ਦਰਜ ਕਰ ਕੇ ਕਥਿਤ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।