ਵਿਦੇਸ਼ ਜਾਣ ਦਾ ਸੁਪਨਾ ਪਿਆ ਮਹਿੰਗਾ: 30 ਲੱਖ ਰੁਪਏ ਹੜੱਪਣ ਵਾਲੇ ਏਜੰਟ 'ਤੇ ਟਾਂਡਾ ਪੁਲਿਸ ਦੀ ਵੱਡੀ ਕਾਰਵਾਈ
ਟਾਂਡਾ ਪੁਲਿਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ ਤੌਰ ’ਤੇ ਠੱਗੀ ਕਰਨ ਦੇ ਦੋਸ਼ ਹੇਠ ਇਕ ਟਰੈਵਲ ਏਜੰਟ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Mon, 11 May 2026 01:15 PM (IST)
Updated Date: Mon, 11 May 2026 01:19 PM (IST)
ਪੰਜਾਬੀ ਜਾਗਰਣ ਰਿਪੋਰਟਰ, ਹੁਸ਼ਿਆਰਪੁਰ। ਟਾਂਡਾ ਪੁਲਿਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ ਤੌਰ ’ਤੇ ਠੱਗੀ ਕਰਨ ਦੇ ਦੋਸ਼ ਹੇਠ ਇਕ ਟਰੈਵਲ ਏਜੰਟ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਮੁਤਾਬਕ ਦੋਸ਼ੀ ਦੀ ਪਹਿਚਾਣ ਹਰਜੀਤ ਸਿੰਘ ਉਰਫ ਹਰਗੁਨਪ੍ਰੀਤ ਸਿੰਘ ਵਾਸੀ ਦੁਗਰੀ, ਗੁਰਦਾਸਪੁਰ ਵਜੋਂ ਹੋਈ ਹੈ। ਮਾਮਲਾ ਗੁਰਮੇਲ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪਟਵਾਰੀ ਮੁਹੱਲਾ, ਟਾਂਡਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਅਮਰੀਕਾ ਭੇਜਣ ਦੇ ਨਾਂ ’ਤੇ ਲਏ 30 ਲੱਖ ਰੁਪਏ
ਪੁਲਿਸ ਅਨੁਸਾਰ ਹਰਜੀਤ ਸਿੰਘ ਨੇ ਗੁਰਮੇਲ ਸਿੰਘ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ’ਤੇ 30 ਲੱਖ ਰੁਪਏ ਲਏ। ਪਰ ਨਾ ਤਾਂ ਗੁਰਮੇਲ ਸਿੰਘ ਨੂੰ ਅਮਰੀਕਾ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਗਏ।
ਇੰਕੁਆਰੀ ਮਗਰੋਂ ਦਰਜ ਹੋਇਆ ਕੇਸ
ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਤੋਂ ਬਾਅਦ ਮਿਲੀ ਇੰਕੁਆਰੀ ਰਿਪੋਰਟ ਦੇ ਆਧਾਰ ’ਤੇ ਹਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਜਾਂਚ ਜਾਰੀ
ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।