ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲਾ ਨਾਮਜ਼ਦ
ਵਿਆਹ ਦਾ ਝਾਂਸਾ ਦੇ ਕੇ ਨਬਾਲਗਾਂ ਨੂੰ ਵਰਗਲਾ ਕੇ ਲਿਜਾਣ ਵਾਲੇ ਅਣਪਛਾਤੇ ’ਤੇ ਮਾਮਲਾ ਦਰਜ
Publish Date: Mon, 16 Feb 2026 06:11 PM (IST)
Updated Date: Mon, 16 Feb 2026 06:12 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਬਾ ਖੇਲ ਦੀ ਪੁਲਿਸ ਨੇ ਇਕ ਇਲਾਕੇ ਦੀ ਇਕ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਉਣ ਵਾਲੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਇਕ ਮਹਿਲਾ ਨੇ ਦੱਸਿਆ ਕਿ ਉਸ ਦੀ 15 ਸਾਲ ਦੀ ਧੀ ਬੀਤੇ ਦਿਨੀ ਘਰੋਂ ਕਿਧਰੇ ਕੰਮ ’ਤੇ ਗਈ ਸੀ। ਪਰ ਸ਼ਾਮ ਤੱਕ ਵਾਪਸ ਨਹੀਂ ਪਰਤੀ। ਜਿਸ ਤੋਂ ਬਾਅਦ ਉਸ ਨੇ ਉਸ ਨੂ ਲੱਭਣਾ ਸ਼ੁਰੂ ਕੀਤਾ। ਹਰ ਥਾਂ ’ਤੇ ਲੱਭਣ ਦੇ ਬਾਵਜੂਦ ਉਹ ਕਿਧਰੇ ਨਹੀਂ ਮਿਲੀ। ਜਦ ਉਸਨੇ ਜਾਂਚ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਇਕ ਨੌਜਵਾਨ ਉਸ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਏਐੱਸਆਈ ਨੀਲਾਰਾਮ ਨੂੰ ਦਿੱਤੀ ਗਈ ਜਿਸ ਨੇ ਜਾਂਚ ਤੋਂ ਬਾਅਦ ਉਕਤ ਮਹਿਲਾ ਦੇ ਬਿਆਨਾਂ ’ਤੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਦੋਵਾਂ ਦੀ ਭਾਲ ’ਚ ਵੱਖ-ਵੱਖ ਥਾਵਾਂ ’ਤੇ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ।