ਧਮਕੀਆਂ ਦੇਣ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ
ਨੌਜਵਾਨ ਨੂੰ ਜ਼ਖਮੀ ਕਰਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੀ ਔਰਤ ਖਿਲਾਫ ਮਾਮਲਾ ਦਰਜ
Publish Date: Thu, 29 Jan 2026 08:13 PM (IST)
Updated Date: Thu, 29 Jan 2026 08:16 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਅੱਠ ਦੀ ਪੁਲਿਸ ਨੇ ਇੰਡਸਟਰੀ ਏਰੀਆ ’ਚ ਇਕ ਨੌਜਵਾਨ ਉਪਰ ਜਾਨਲੇਵਾ ਹਮਲਾ ਕਰਨ ’ਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਇਕ ਔਰਤ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਵਾਸੀ ਸਨੀ ਇਨਕਲੇਵ ਕਿਸੇ ਕੰਮ ਲਈ ਇੰਡਸਟਰੀ ਏਰੀਆ ’ਚ ਆਇਆ ਹੋਇਆ ਸੀ। ਇਸ ਦੌਰਾਨ ਉਸ ਦੀ ਕਿਸੇ ਗੱਲ ਨੂੰ ਲੈ ਕੇ ਇਕ ਔਰਤ ਨਾਲ ਬਹਿਸਬਾਜ਼ੀ ਹੋ ਗਈ। ਬਹਿਸਬਾਜੀ ਇੰਨੀ ਵੱਧ ਗਈ ਕਿ ਉਸ ਔਰਤ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸ ਔਰਤ ਨੇ ਆਪਣੇ ਕੁਝ ਸਾਥੀਆਂ ਨੂੰ ਵੀ ਮੌਕੇ ’ਤੇ ਬੁਲਾ ਲਿਆ, ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਦ ਉਸ ਦੇ ਰੌਲਾ ਪਾੳਣ ’ਤੇ ਲੋਕ ਇਕੱਠੇ ਹੋਏ ਤਾਂ ਸਭ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਐੱਸਆਈ ਅਵਤਾਰ ਸਿੰਘ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ’ਤੇ ਪੁੱਜੇ ਤੇ ਜ਼ਖਮੀ ਹਾਲਤ ’ਚ ਗਗਨਦੀਪ ਸਿੰਘ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਗਗਨਦੀਪ ਦੇ ਬਿਆਨਾਂ ’ਤੇ ਪ੍ਰੀਆ ਵਾਸੀ ਸਈਪੁਰ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।