ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ
ਨਬਾਲਗਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ
Publish Date: Thu, 26 Feb 2026 06:53 PM (IST)
Updated Date: Thu, 26 Feb 2026 06:55 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਨਿਊ ਗੌਤਮ ਨਗਰ ’ਚੋਂ ਇਕ ਨਬਾਲਗਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਨਿਊ ਗੌਤਮ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ 15 ਸਾਲ ਦੀ ਕੁੜੀ ਬੀਤੇ ਦਿਨੀ ਘਰੋਂ ਕਿਸੇ ਕੰਮ ਲਈ ਗਈ ਸੀ ਪਰ ਵਾਪਸ ਨਹੀਂ ਪਰਤੀ। ਉਸ ਨੇ ਉਸ ਨੂੰ ਕਾਫੀ ਥਾਵਾਂ ’ਤੇ ਲੱਭਿਆ ਪਰ ਉਹ ਇਸ ’ਚ ਕਾਮਯਾਬ ਨਹੀਂ ਹੋਇਆ। ਇਸ ਤੋਂ ਬਾਅਦ ਉਹ ਆਪਣੇ ਕੁੜੀ ਦੀਆਂ ਸਹੇਲੀਆਂ ਦੇ ਘਰ ਵੀ ਗਿਆ, ਜਿੱਥੋਂ ਉਸਨੂੰ ਪਤਾ ਲੱਗਾ ਕਿ ਬਸਤੀ ਬਾਵਾ ਖੇਲ ਦੀ ਪਿੰਕ ਸਿਟੀ ’ਚ ਰਹਿਣ ਵਾਲਾ ਸਾਜਨ ਉਸਦੀ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ। ਪੁਲਿਸ ਨੇ ਵਿਅਕਤੀ ਦੇ ਬਿਆਨਾਂ ’ਤੇ ਸਾਜਨ ਵਾਸੀ ਪਿੰਕ ਸਿਟੀ ਖਿਲਾਫ ਧਾਰਾ 137(2) 87 ਬੀਐੱਨਐੱਸ ਤਹਿਤ ਮਾਮਲਾ ਦਰਜ ਕਰਕੇ ਉਸਦੀ ਤਲਾਸ਼ ਲਈ ਕਈ ਥਾਵਾਂ ’ਤੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।