- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋ ਪਰਿਵਾਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਦੀ ਹੋਈ ਮੌਤ ਹੱਤਿਆ ਦਾ ਕੇਸ ਦਰਜ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਥਾਣਾ ਮਕਸੂਦਾ ਦੇ ਅਧੀਨ ਪੈਂਦੀ ਆਧੀ ਖੂਹੀ ਪੁਲਿਸ ਚੌਂਕੀ ਦੇ ਖੇਤਰ ’ਚ ਪੈਂਦੇ ਪਿੰਡ ਮੰਡ ਵਿੱਚ ਦੋ ਪਰਿਵਾਰਾਂ ਦੇ ਵਿਵਾਦ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਪਰਵਾਸੀ ਪਰਿਵਾਰਾਂ ਦੇ ਬੱਚਿਆਂ ਵਿਚਕਾਰ ਝਗੜਾ ਜਦੋਂ ਉਨ੍ਹਾਂ ਦੇ ਮਾਪਿਆਂ ਤੱਕ ਪੁੱਜਾ ਤਾਂ ਇਸ ਵਿਵਾਦ ਦੌਰਾਨ ਛੋਟੇ ਲਾਲ ਦੀ ਮੌਤ ਹੋ ਗਈ। ਇਸ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਪੁੱਜਣ ’ਤੇ ਸਿਵਲ ਹਸਪਤਾਲ ਦੇ ਡਾਕਟਰ ਵੱਲੋਂ ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿੱਤੀ ਗਈ, ਇਸ ਉਪਰੰਤ ਪੁਲਿਸ ਹਰਕਤ ’ਚ ਆਈ। ਥਾਣਾ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ ਸੰਗਲ ਸੋਹਲ ਪਿੰਡ ’ਚ ਬੀਤੇ ਦਿਨੀਂ ਸ਼ਾਮ ਨੂੰ ਦੋਵਾਂ ਪਰਿਵਾਰਾਂ ਦੇ ਬੱਚਿਆਂ ਵਿਚਾਲੇ ਝਗੜਾ ਹੋਇਆ ਸੀ, ਜੋ ਝਗੜਾ ਵਿਅਕਤੀ ਦੀ ਮੌਤ ਕਾਰਨ ਬਣਿਆ। ਉਨ੍ਹਾਂ ਦੱਸਿਆ ਕਿ ਝਗੜੇ ਦੌਰਾਨ ਰਾਮੇਸ਼ਵਰ ਮੂਲ ਵਾਸੀ ਯੂਪੀ ਹਾਲ ਵਾਸੀ ਸੰਗਲ ਸੋਹਲ ਨੇ ਛੋਟੇ ਲਾਲ ਦੇ ਸਿਰ 'ਤੇ ਕਿਸੇ ਭਾਰੀ ਚੀਜ਼ ਨਾਲ ਵਾਰ ਕਰ ਦਿੱਤਾ। ਇਸ ਦੌਰਾਨ ਉਹ ਬੇਹੋਸ਼ ਹੋ ਕੇ ਡਿੱਗ ਪਿਆ। ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਹਮਲਾ ਕਰਨ ਵਾਲੇ ਰਾਮੇਸ਼ਵਰ ਤੇ ਉਸ ਦੀ ਪਤਨੀ ਮੌਕੇ ਤੋਂ ਫਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਰਾਮੇਸ਼ਵਰ ਤੇ ਉਸਦੀ ਪਤਨੀ ਸੁਨੀਤਾ ਦੇਵੀ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।