ਨਾਬਾਲਿਗ ਨਾਲ ਜਬਰ ਜਨਾਹ ਤੇ ਧਮਕੀ ਦੇ ਦੋਸ਼ਾਂ ’ਚ ਮਾਮਲਾ ਦਰਜ
-ਪੁਲਿਸ ਨੇ ਪਾਕਸੋ ਐਕਟ
Publish Date: Fri, 15 May 2026 11:10 PM (IST)
Updated Date: Fri, 15 May 2026 11:12 PM (IST)
-ਪੁਲਿਸ ਨੇ ਪਾਕਸੋ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ
ਜਾਗਰਣ ਸੰਵਾਦਦਾਤਾ, ਜਲੰਧਰ : 13 ਸਾਲਾ ਨਾਬਾਲਿਗ ਕੁੜੀ ਨਾਲ ਜਬਰ ਜਨਾਹ ਅਤੇ ਧਮਕੀਆਂ ਦੇ ਦੋਸ਼ਾਂ 'ਚ ਸ਼ਾਹਕੋਟ ਥਾਣਾ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਪੀੜਤ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਪੁੱਤਰ ਮੇਜਰ ਸਿੰਘ ਉਰਫ਼ ਮਾਣਕ ਨੇ 7 ਮਈ 2026 ਨੂੰ ਨਾਬਾਲਿਗ ਕੁੜੀ ਨਾਲ ਗਲਤ ਸਬੰਧ ਬਣਾਏ ਤੇ ਬਾਅਦ ਵਿਚ ਉਸ ਨੂੰ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤ ’ਚ ਕਿਹਾ ਗਿਆ ਕਿ ਮੁਲਜ਼ਮ ਨੇ ਪੀੜਤ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਕਿਸੇ ਨੂੰ ਵੀ ਇਸ ਘਟਨਾ ਬਾਰੇ ਨਾ ਦੱਸ ਸਕੇ। ਧਮਕੀਆਂ ਕਾਰਨ ਪੀੜਤ ਨੇ ਆਪਣੇ ਪਰਿਵਾਰ ਨੂੰ ਸਾਰੀ ਗੱਲ ਦੱਸ ਦਿੱਤੀ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਪੁਲਿਸ ਨੇ ਜਾਂਚ ਮਗਰੋਂ ਮੁਲਜ਼ਮ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਪੀੜਤ ਦਾ ਮੈਡੀਕਲ ਕਰਵਾਇਆ ਹੈ ਤੇ ਉਸਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਪੁਲਿਸ ਨੇ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਘਟਨਾ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।