19 ਇਲਾਕਿਆਂ ’ਚੋਂ ਨਸ਼ੀਲੇ ਪਦਾਰਥ ਜ਼ਬਤ, 23 ਗ੍ਰਿਫ਼ਤਾਰ
19 ਇਲਾਕਿਆਂ ’ਚ ਕਾਸੋ ਕਾਰਵਾਈ
Publish Date: Wed, 29 Apr 2026 06:46 PM (IST)
Updated Date: Wed, 29 Apr 2026 06:49 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੇ ਅੰਦਰ ਇੱਕ ਵੱਡੀ ‘ਸਰਜੀਕਲ ਸਟ੍ਰਾਈਕ’ ਕੀਤੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਅੱਜ ਸ਼ਹਿਰ ਦੇ 19 ਸੰਵੇਦਨਸ਼ੀਲ ਇਲਾਕਿਆਂ ਵਿੱਚ ਇਕ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ, ਜਿਸ ਨਾਲ ਪੁਲਿਸ ਫੋਰਸ ਨੂੰ ਮਹੱਤਵਪੂਰਨ ਸਫਲਤਾ ਮਿਲੀ। ਇਸ ਕਾਰਵਾਈ ’ਚ ਲਗਪਗ 220 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ, ਜਿਸ ਦੀ ਅਗਵਾਈ ਡੀਸੀਪੀ ਜਾਂਚ ਮਨਪ੍ਰੀਤ ਸਿੰਘ ਢਿੱਲੋਂ ਪੀਪੀਐੱਸ, ਏਡੀਸੀਪੀ ਸਿਟੀ-1 ਆਕਰਸ਼ੀ ਜੈਨ ਆਈਪੀਐੱਸ ਤੇ ਏਡੀਸੀਪੀ ਪੀਬੀਆਈ ਪਰਮਜੀਤ ਸਿੰਘ ਪੀਪੀਐੱਸ ਨੇ ਕੀਤੀ। ਵੱਖ-ਵੱਖ ਪੁਲਿਸ ਟੀਮਾਂ ਨੇ ਸ਼ੱਕੀ ਇਲਾਕਿਆਂ ਨੂੰ ਘੇਰ ਲਿਆ ਤੇ ਘਰ-ਘਰ ਤਲਾਸ਼ੀ ਲਈ। ਇਸ ਕਾਰਵਾਈ ਦਾ ਮੁੱਖ ਟੀਚਾ ਸ਼ਹਿਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਸੀ, ਨਾਲ ਹੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਸੀ।
ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਹੈਰੋਇਨ ਇਕ ਕਿੱਲੋਗ੍ਰਾਮ 582.7 ਗ੍ਰਾਮ, ਗਾਂਜਾ 500 ਗ੍ਰਾਮ ਅਤੇ ਨਸ਼ੀਲੇ ਪਦਾਰਥ 230 ਬਰਾਮਦ ਕਰਦੇ ਹੋਏ 23 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਖਿਲਾਫ ਵੱਖ ਵੱਖ 23 ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਥਾਣਿਆਂ ਵਿੱਚ ਕੁੱਲ 23 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਕਮਿਸ਼ਨਰੇਟ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ’ਚ ਪੁਲਿਸ ਦਾ ਸਹਿਯੋਗ ਕਰਨ। ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਨਸ਼ਾ ਤਸਕਰੀ ਦੀ ਰਿਪੋਰਟ ਹੈਲਪਲਾਈਨ ਨੰਬਰ 112 ਜਾਂ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 97791-00200 'ਤੇ ਕਰੋ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।