ਕੁਲਵਿੰਦਰ ਸਿੰਘ, ਜਲੰਧਰ

ਜਲੰਧਰ ਸ਼ਹਿਰ ਦੇ ਗੁਰੂ ਘਰਾਂ ਵਿਚ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਸਿੰਘ ਸਭਾਵਾਂ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਸਮਾਗਮਾਂ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿੱਚ ਗੁਰੂੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਭਾਈ ਸੁਖਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਫਤਹਿ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ ਅਤੇ ਬੀਬੀ ਗੁਰਜੀਤ ਕੌਰ ਜੀ ਨੇ ਸੰਗਤ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ। ਇਸ ਸਮੇਂ ਬੀਬੀ ਜਸਜੀਤ ਕੌਰ ਐਡਵੋਕੇਟ ਅਤੇ ਭਾਈ ਬਲਵੀਰ ਸਿੰਘ ਹੈੱਡ ਗੰ੍ਥੀ ਗੁਰਦੁਆਰਾ ਸਾਹਿਬ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਬਾਰੇ ਰੋਸ਼ਨੀ ਪਾਈ। ਇਸ ਮੌਕੇ ਪ੍ਰਧਾਨ ਅਜੀਤ ਸਿੰਘ ਸੇਠੀ ਤੇ ਪ੍ਰਬੰਧਕ ਕਮੇਟੀ ਨੇ ਜਗਮੋੋਹਣ ਸਿੰਘ ਡੀਸੀਪੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜਿੰਦਰ ਸਿੰਘ ਐੱਸਐੱਸਪੀ (ਸੇਵਾ-ਮੁਕਤ) ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਪ੍ਰਧਾਨ ਅਜੀਤ ਸਿੰਘ ਸੇਠੀ, ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਚਰ, ਡਾ. ਐੱਚਐੱਮ ਹੁਰੀਆ, ਕੁਲਤਾਰਨ ਸਿੰਘ ਅਨੰਦ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਅਤੇ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਹਾਜ਼ਰ ਸਨ।

ਇਸੇ ਤਰ੍ਹਾਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ਼ਹੀਦੀ ਪੁਰਬ ਮਨਾਇਆ ਗਿਆ। ਪਹਿਲੇ ਦੀਵਾਨ ਦੀ ਸਮਾਪਤੀ ਉਪਰੰਤ ਪੰਥਕ ਕਵੀ ਪੋ੍ਫੈਸਰ ਦਲਬੀਰ ਸਿੰਘ ਰਿਆੜ ਨੇ ਸ਼ਹਾਦਤ ਬਾਰੇ ਕਵਿਤਾ ਪੜ੍ਹੀ ਅਤੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਸਾਹਿਬ ਭਾਈ ਦਰਸ਼ਨ ਸਿੰਘ ਕੋਮਲ, ਬੀਬੀ ਜਗੀਰ ਕੌਰ ਅਤੇ ਭਾਈ ਮਹਿੰਦਰਪਾਲ ਸਿੰਘ ਯੂਕੇ ਵਾਲਿਆਂ ਦੇ ਰਾਗੀ ਜੱਥਿਆਂ ਨੇ ਕੀਰਤਨ ਦੀ ਛਹਿਬਰ ਲਗਾਈ। ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਗੁਰਮਤਿ ਵੀਚਾਰਾਂ ਰਾਹੀਂਂ ਪੰਚਮ ਪਾਤਸ਼ਾਹ ਵਲੋਂ ਕੀਤੇ ਮਹਾਨ ਪਰਉਪਕਾਰਾਂ ਅਤੇ ਅਦੁੱਤੀ ਸ਼ਹਾਦਤ 'ਤੇ ਚਾਨਣਾ ਪਾਇਆ।

ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਦੀਵਾਨ ਸਜਾਏ ਗਏ ਤੇ ਕਥਾ ਵਿਚਾਰਾਂ ਕੀਤੀਆਂ ਗਈਆਂ ਤੇ ਸ਼ਬਦ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਗਿਆਨੀ ਕੁਲਵਿੰਦਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਪੰਚਮ ਪਾਤਸ਼ਾਹ ਦੀ ਸ਼ਹਾਦਤ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਕੁਲਦੀਪ ਸਿੰਘ ਪਾਇਲਟ, ਮਨਿੰਦਰਪਾਲ ਸਿੰਘ ਗੁੰਬਰ, ਹਰਭਜਨ ਸਿੰਘ ਖਰਬੰਦਾ ਸੁਰਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ ਭੂਪਾਲ, ਮਾਸਟਰ ਅਮਰੀਕ ਸਿੰਘ ਨਿਹੰਗ ਸਿੰਘ, ਸੁਰਜੀਤ ਸਿੰਘ ਨੀਲਾਮਹਿਲ, ਕਸ਼ਮੀਰ ਸਿੰਘ, ਸੰਤਾ ਸਿੰਘ, ਰਣਜੀਤ ਸਿੰਘ ਰਾਮਗੜ੍ਹੀਆ, ਬੀਬੀ ਗੁਰਮੀਤ ਕੌਰ ਪਾਇਲਟ, ਬੀਬੀ ਬਲਬੀਰ ਕੌਰ ਧੁਪੜ ਆਦਿ ਸ਼ਾਮਲ ਸਨ।

ਇਸੇ ਤਰ੍ਹਾਂ ਗੁਰਦੁਆਰਾੁ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਦੀਵਾਨ ਸਜਾਏ ਗਏ ਜਿਸ ਵਿੱਚ ਇਸਤਰੀ ਸਤਿਸੰਗ ਸਭਾ ਗੁ. ਦੀਵਾਨ ਅਸਥਾਨ, ਭਾਈ ਬਲਬੀਰ ਸਿੰਘ ਜੀ ਦੇ ਰਾਗੀ ਜਥੇ ਵਲੋ ਕੀਰਤਨ ਅਤੇ ਭਾਈ ਹੀਰਾ ਸਿੰਘ ਹੈੱਡ ਗੰ੍ਥੀ ਸਾਹਿਬ ਵੱਲੋਂ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਧਾਨ ਮੋਹਨ ਸਿੰਘ ਢੀਂਡਸਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਸਿੱਖਿਆ ਲੇ ਕੇ ਇਨਸਾਨੀਅਤ ਅਤੇ ਮਜ਼ਲੂਮਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਮੀਤ ਸਿੰਘ ਬਿੱਟੂ, ਇਕਬਾਲ ਸਿੰਘ ਢੀਂਡਸਾ, ਡਾ. ਪਰਵੀਨ ਅਬਰੋਲ, ਰਣਜੀਤ ਸਿੰਘ ਮਾਡਲ ਹਾਊਸ, ਰਵੀਸ਼ ਅਬਰੋਲ, ਵਿਪਣ ਹਸਤੀਰ ,ਬਾਵਾ ਗਾਬਾ ,ਹੀਰਾ ਸਿੰਘ ,ਜਸਕੀਰਤ ਸਿੰਘ ਜੱਸੀ,ਜਸਵਿੰਦਰ ਸਿੰਘ,ਨਿਤਿਸ਼ ਮਹਿਤਾ,ਸੁਖਬੀਰ ਸਿੰਘ,ਹਰਸ਼ਵਿੰਦਰ ਸਿੰਘ, ਕਾਰਤਿਕ ਸ਼ਰਮਾ ਆਦਿ ਹਾਜ਼ਰ ਸਨ।

ਇਸੇ ਤਰ੍ਹਾਂ ਗੁਰਦੁਆਰਾ ਨੌੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਅੰਮਿ੍ਤ ਵੇਲੇ ਤੋਂ ਵਿਸ਼ੇਸ਼ ਦੀਵਾਨ ਸਜਾਏ ਗਏ । ਦੀਵਾਨਾਂ ਵਿੱਚ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਜਸਕਰਨ ਸਿੰਘ, ਇਸਤਰੀ ਸਤਿਸੰਗ ਸਭਾ, ਭਾਈ ਗਗਨਦੀਪ ਸਿੰਘ ਲਾਇਲਪੁਰੀ, ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਜਥੇਦਾਰ ਜਗਜੀਤ ਸਿੰਘ ਖਾਲਸਾ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਤਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ। ਸਮਾਗਮ ਵਿੱਚ ਜਗਜੀਤ ਸਿੰਘ ਗਾਬਾ, ਕੰਵਲਜੀਤ ਸਿੰਘ ਉਬਰਾਏ , ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਸੈਕਟਰੀ, ਜੋਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਭਲਵਾਨ, ਪਰਮਜੀਤ ਸਿੰਘ ਕਾਨਪੁਰੀ, ਜਸਵਿੰਦਰ ਸਿੰਘ ਮੱਕੜ, ਦਲਜੀਤ ਸਿੰਘ ਲੈਂਡ ਲਾਰਡ, ਗੁਰਵਿੰਦਰ ਸਿੰਘ ਸੰਤ ਮੋਟਰ, ਮਲਕੀਤ ਸਿੰਘ ਮੁਲਤਾਨੀ, ਸਤਜੋਤ ਸਿੰਘ ਬਰਾੜ ਹਰਜੀਤ ਸਿੰਘ ਕਾਹਲੋਂ, ਹਰਜਿੰਦਰ ਸਿੰਘ ਲੈਂਡਲਾਰਡ, ਭੁਪਿੰਦਰ ਸਿੰਘ ਭਿੰਦਾ, ਹਰਦੀਪ ਸਿੰਘ ਮੱਲੀ, ਕੁਲਵਿੰਦਰ ਸਿੰਘ ਮੱਲੀ, ਮਨਜੀਤ ਬਾਬਾ ਜਗਜੀਤ ਸਿੰਘ ਖਾਲਸਾ ਵਰਾਇਟੀ ਹਾਊਸ ਰਵਿੰਦਰ ਜੀਤ ਸਿੰਘ ਖੁਰਾਣਾ, ਦਵਿੰਦਰ ਸਿੰਘ ਸਵੀਟੀ ਆਦਿ ਹਾਜਰ ਸਨ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਰੀਤ ਨਗਰ ਸੋਢਲ ਰੋਡ ਵਿਖੇ ਵੀ ਸ਼ਹੀਦੀ ਦਿਹਾੜਾ ਮਨਾਇਆ ਗਿਆ ਜਿਸ ਵਿਚ ਭਾਈ ਕੰਵਰਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਚਰਨਜੀਤ ਸਿੰਘ ਕਰਤਾਰਪੁਰ ਵਾਲੇ , ਭਾਈ ਹਰਮੰਦਰ ਸਿੰਘ ਜੀ, ਭਾਈ ਜਸਬੀਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਉਤਰੀ ਹਲਕਾ ਵਿਧਾਇਕ ਬਾਵਾ ਹੈਨਰੀ, ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਛਨਬੀਰ ਸਿੰਘ ਖਾਲਸਾ, ਤਜਿੰਦਰ ਸਿੰਘ ਭਸੀਨ, ਜਥੇਦਾਰ ਰਘਬੀਰ ਸਿੰਘ, ਮਨਜੀਤ ਸਿੰਘ ਖਜਾਨਚੀ, ਦਿਲਬਾਗ ਸਿੰਘ ਪ੍ਰਰੀਤ ਨਗਰ, ਜਗਜੀਤ ਸਿੰਘ, ਬਲਵਿੰਦਰ ਸਿੰਘ, ਅਰਵਿੰਦਰ ਸਿੰਘ ਮਨਜੀਤ ਸਿੰਘ ਟਾਇਰਾਂ ਵਾਲੇ, ਜਸਪਾਲ ਸਿੰਘ ਬਲਸੂਰ, ਕੰਵਲਜੀਤ ਸਿੰਘ ਗੁਰੂ, ਰਜਿੰਦਰ ਸਿੰਘ ਸਭਰਵਾਲ , ਜਤਿੰਦਰ ਸਿੰਘ ਮਾਰਸ਼ਲ, ਪਰਮਜੀਤ ਸਿੰਘ ਅਤੇ ਹੋਰ ਸੰਗਤਾਂ ਸ਼ਾਮਲ ਸਨ।