ਸਟੇਟ ਪੱਧਰ ’ਤੇ ਮਨਾਇਆ ਜਾਵੇ ਪ੍ਰਕਾਸ਼ ਪੁਰਬ : ਰੁੜਕਾ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਟੇਟ ਪੱਧਰ ’ਤੇ ਮਨਾਵੇ - ਰੁੜਕਾ
Publish Date: Sat, 17 Jan 2026 06:35 PM (IST)
Updated Date: Sat, 17 Jan 2026 06:37 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ੍ਰੋਮਣੀ ਅਕਾਲੀ ਬਾਦਲ ਦੇ ਸੀਨੀਅਰ ਆਗੂ ਜਸਬੀਰ ਸਿੰਘ ਰੁੜਕਾ ਤੇ ਇਲਾਕੇ ਦੀਆਂ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਫਿਲੌਰ ਵਿਖੇ ਰਾਜ ਪੱਧਰੀ ਤੌਰ ’ਤੇ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵੱਡੇ ਪੱਧਰ ’ਤੇ ਪ੍ਰਬੰਧਕ ਕਮੇਟੀਆ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਈ ਜਾਂਦੀ ਹੈ, ਜਿਸ ’ਚ ਵੱਡੀ ਗਿਣਤੀ ’ਚ ਦੇਸ਼ ਵਿਦੇਸ਼ ਚੋ ਸੰਗਤਾਂ ਸ਼ੋਭਾ ਯਾਤਰਾ ’ਚ ਹਾਜ਼ਰੀ ਲਗਵਾਉਣ ਲਈ ਆਉਂਦੀਆਂ ਹਨ ਤੇ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਮਹਾਰਾਜ ਦੀ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸੰਗਤਾਂ ਨਗਰ ਕੀਰਤਨ ਵਾਲੇ ਦਿਨ ਨਗਰ ਕੀਰਤਨ ’ਚ ਹੁਮ ਹੁਮਾ ਕੇ ਪਹੁੰਚਣ ਤੇ ਆਪਣਾ ਜੀਵਨ ਸਫਲਾ ਬਣਾਉਣ। ਉਨ੍ਹਾਂ ਮੰਗ ਕੀਤੀ ਕਿ ਇਸ ਦਿਨ ਪੰਜਾਬ ’ਚ ਸਾਰੀਆ ਮੀਟ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ।