ਲੋਕਾਂ ਨੇ ਭਾਜਪਾ ਨੀਤੀਆਂ ’ਤੇ ਲਾਈ ਮੋਹਰ : ਪਵਾਰ
ਭਾਜਪਾ ਦੀ ਜਿੱਤ ’ਤੇ ਦੇਸ਼ ਭਰ ’ਚ ਜਸ਼ਨ : ਰਣਜੀਤ ਸਿੰਘ ਪਵਾਰ
Publish Date: Tue, 05 May 2026 08:03 PM (IST)
Updated Date: Tue, 05 May 2026 08:05 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਦੀ ਵੱਖ-ਵੱਖ ਸੂਬਿਆਂ ’ਚ ਪ੍ਰਾਪਤ ਜਿੱਤ ਦੀ ਖੁਸ਼ੀ ’ਚ ਦੇਸ਼ ਭਰ ’ਚ ਜਸ਼ਨ ਮਨਾਏ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਭਾਜਪਾ ਪ੍ਰਧਾਨ ਰਣਜੀਤ ਸਿੰਘ ਪਵਾਰ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਬੰਗਾਲ, ਅਸਾਮ ਤੇ ਹੋਰ ਸੂਬਿਆਂ ਵਿੱਚ ਮਿਲੀ ਸਫਲਤਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਨੀਤੀਆਂ ਦੀ ਜਿੱਤ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ‘ਤੇ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਸਮਰਥਨ ਦੇਣ ਦਾ ਮਨ ਬਣਾ ਚੁੱਕੇ ਹਨ ਤਾਂ ਜੋ ਸੂਬੇ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ‘ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਭਾਜਪਾ ਸਮਰਥਕਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਭੰਗੜੇ ਪਾ ਕੇ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ਹੈ।