ਪਹਿਲੇ ਪਾਤਸ਼ਾਹ ਦੇ ਜੋਤੀ ਜੋਤ ਪੁਰਬ ਸਬੰਧੀ ਸਮਾਗਮ ਅੱਜ
ਸੈਟਰਲ ਟਾਊਨ ਵਿਖੇ ਪਹਿਲੇ ਪਾਤਸ਼ਾਹ ਦੇ ਜੋਤੀ ਜੋਤ ਪੁਰਬ ਸਬੰਧੀ ਸਮਾਗਮ ਅੱਜ
Publish Date: Tue, 16 Sep 2025 07:02 PM (IST)
Updated Date: Tue, 16 Sep 2025 07:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਬੁੱਧਵਾਰ ਰਾਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸ਼ੈਟਰਲ ਟਾਊਨ ਵਿਖੇ ਸ਼ਾਮ 6.30 ਵਜੇ ਤੋਂ 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ’ਚ ਭਾਈ ਸਤਿੰਦਰ ਪਾਲ ਸਿੰਘ ਜਗਾਧਰੀ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕੀਰਤਨ ਦੀ ਹਾਜ਼ਰੀ ਭਰਨਗੇ। ਉਪਰੋਕਤ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਜਰਨਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਦਿੱਤੀ ਗਈ।