ਲੱਡੂ ਵੰਡ ਕੇ ਮਨਾਇਆ ਜਿੱਤ ਦਾ ਜਸ਼ਨ
ਭਾਜਪਾ ਦੀ ਜਿੱਤ ਦੀ ਖੁਸ਼ੀ ’ਚ ਫਿਲੌਰ ’ਚ ਲੱਡੂ ਵੰਡ ਕੇ ਮਨਾਇਆ ਜਸ਼ਨ
Publish Date: Tue, 05 May 2026 09:18 PM (IST)
Updated Date: Tue, 05 May 2026 09:20 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਆਗੂਆਂ ਵੱਲੋਂ ਬੰਗਾਲ ’ਚ ਪਾਰਟੀ ਦੀ ਜਿੱਤ ਦੀ ਖੁਸ਼ੀ ’ਚ ਫਿਲੌਰ ’ਚ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ। ਇਸ ਮੌਕੇ ਭਾਜਪਾ ਵਿਮੁਕਤ ਜਾਤੀਆਂ ਦੇ ਪ੍ਰਧਾਨ ਤਰਸੇਮ ਰੁਪਾਣਾ ਤੇ ਫਿਲੌਰ ਮੰਡਲ ਪ੍ਰਧਾਨ ਵਿਨੋਦ ਰਹੇਜਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ’ਤੇ ਭਰੋਸਾ ਜਤਾਉਂਦਿਆਂ ਵੋਟਰਾਂ ਨੇ ਇਤਿਹਾਸਕ ਫੈਸਲਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਇਸ ਦੌਰਾਨ ਭਾਜਪਾ ਵਰਕਰਾਂ ਨੇ ਭੰਗੜਾ ਪਾ ਕੇ ਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।