- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇੰਦਰੀ ਪੰਜਾਬੀ ਲੇਖਕ ਸਭਾ ਦੀ ਚੋਣ 25 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗੀ

ਚੋਣ ਅਧਿਕਾਰੀਆਂ ਵਲੋਂ ਨਿਰਪੱਖ ਅਤੇ ਨਿਰਵਿਘਨ ਚੋਣਾਂ ਲਈ ਸਹਿਯੋਗ ਦੇਣ ਦੀ ਅਪੀਲ
ਤੇਜਿੰਦਰ ਦੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ :
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.)ਦੇ ਸਾਲ 2026 ਤੋਂ 2029 ਤੱਕ ਲਈ ਬਾਰਾਂ ਅਹੁਦੇਦਾਰਾਂ ਦੀ ਚੋਣ 25 ਅਕਤੂਬਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਗੁਪਤ ਵੋਟਾਂ ਰਾਹੀਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਵੇਗੀ। ਕੇਂਦਰੀ ਸਭਾ ਦੀ ਕਾਰਜਕਾਰਨੀ ਨੇ ਇਹ ਚੋਣ ਕਰਵਾਉਣ ਲਈ ਡਾ. ਲਖਵਿੰਦਰ ਸਿੰਘ ਜੌਹਲ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਹੈ ਅਤੇ ਨਾਲ ਹੀ ਸਹਾਇਕ ਚੋਣ ਅਧਿਕਾਰੀਆਂ ਵਜੋਂ ਸਤਨਾਮ ਸਿੰਘ ਮਾਣਕ ਅਤੇ ਪ੍ਰੋ. ਤੇਜਿੰਦਰ ਵਿਰਲੀ ਨੂੰ ਨਿਯੁਕਤ ਕੀਤਾ ਗਿਆ ਹੈ।
ਤਿੰਨਾਂ ਹੀ ਚੋਣ ਅਧਿਕਾਰੀਆਂ ਵੱਲੋਂ ਅੱਜ ਇਥੇ ਮੀਟਿੰਗ ਕਰਨ ਉਪਰੰਤ ਜਾਰੀ ਕੀਤੇ ਗਏ ਬਿਆਨ ਅਨੁਸਾਰ ਅਹੁਦੇਦਾਰਾਂ ਦੀ ਚੋਣ ਲਈ ਉਮੀਦਵਾਰ ਆਪੋ-ਆਪਣੀ ਨਾਮਜ਼ਦਗੀ ਸੰਬੰਧੀ ਲੋੜੀਂਦੇ ਫ਼ਾਰਮ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਤੋਂ ਪ੍ਰਾਪਤ ਕਰ ਕੇ, ਜਾਂ ਪੰਜਾਬੀ ਲੇਖਕ ਦੇ ਤਾਜ਼ਾ ਅੰਕ ਵਿੱਚੋਂ ਲੈ ਕੇ, ਉਸ ਫ਼ਾਰਮ ਨੂੰ ਭਰ ਕੇ ਚੋਣ ਅਧਿਕਾਰੀ ਨੂੰ 7 ਤੋਂ 14 ਅਕੂਬਰ ਸ਼ਾਮ 4 ਵਜੇ ਤੱਕ ਰਜਿਸਟਰਡ ਪੱਤਰ ਰਾਹੀਂ ਪਹੁੰਚਾ ਸਕਦੇ ਹਨ ਜਾਂ ਖੁਦ ਆ ਕੇ ਬੰਦ ਲਿਫ਼ਾਫ਼ੇ ਵਿੱਚ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਦਫ਼ਤਰ ਸਕੱਤਰ ਨੂੰ ਦੇ ਸਕਦੇ ਹਨ। ਇਸ ਤੋਂ ਬਾਅਦ ਪੁੱਜਣ ਵਾਲੇ ਨਾਮਜ਼ਦਗੀ ਪੱਤਰ ਸਵੀਕਾਰ ਨਹੀਂ ਕੀਤੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਅਕਤੁਬਰ ਬਾਅਦ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਹੋਵੇਗੀ। ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ 16 ਅਕਤੁਬਰ ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਆਪਣਾ ਨਾਂ ਵਾਪਸ ਲੈ ਸਕਦੇ ਹਨ। ਉਨਾ ਦਸਿਆ ਕਿ ਇਸ ਦੋਰਾਨ ਪ੍ਰਧਾਨ-1, -ਸੀਨੀਅਰ ਮੀਤ ਪ੍ਰਧਾਨ-1, ਮੀਤ ਪ੍ਰਧਾਨ- 5 (ਜਿਨ੍ਹਾਂ ਵਿੱਚੋਂ ਇਕ ਔਰਤਾਂ ਲਈ ਰਾਖਵਾਂ), ਜਨਰਲ ਸਕੱਤਰ-1,ਸਕੱਤਰ-4 (ਜਿਨ੍ਹਾਂ ਵਿੱਚੋਂ ਇਕ ਔਰਤਾਂ ਲਈ ਰਾਖਵਾਂ) ਹੋਵੇਗੀ। ਵੋਟਾਂ ਪੈਣ ਉਪਰੰਤ ਉਸੇ ਦਿਨ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਚੋਣ ਅਧਿਕਾਰੀਆਂ ਨੇ ਲੇਖਕ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਗਏ ਪਛਾਣ ਪੱਤਰਾਂ 'ਚੋਂ ਕੋਈ ਇਕ ਫੋਟੋ-ਪਛਾਣ-ਪੱਤਰ ਆਪਣੇ ਨਾਲ ਜ਼ਰੂਰ ਲੈ ਕੇ ਆਉਣ ਤਾਂ ਕਿ ਵੋਟ ਪਾਉਣ ਲਈ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਲੇਖਕ ਭਾਈਚਾਰੇ ਨੂੰ ਨਿਰਪੱਖ ਅਤੇ ਨਿਰਵਿਘਨ ਚੋਣਾਂ ਕਰਵਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।